ਬਿਜਲੀ ਦੀਆਂ ਵਧੀਆਂ ਕੀਮਤਾਂ ’ਤੇ ਮੁੱਖ ਮੰਤਰੀ ਮਾਨ ਨੇ ਹੁਣੇ-ਹੁਣੇ ਕੀਤਾ ਵੱਡਾ ਐਲਾਨ

Chief Minister
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ।

ਚੰਡੀਗੜ੍ਹ। ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਭਾਰੀ ਵਾਧਾ (Electricity Prices) ਕੀਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਬਿਜਲੀ ਦੀਆਂ ਵਧੀਆਂ ਦਰਾਂ ਦਾ ਖਰਚਾ ਸਰਕਾਰ ਦੇਵੇਗੀ। ਉਨ੍ਹਾਂ ਲਿਖਿਆ ਹੈ ਕਿ ਬਿਜਲੀ ਦੀਆਂ ਵਧੀਆਂ ਦਰਾਂ ’ਚ ਵਾਧੇ ਦਾ ਖਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ ’ਤੇ ਕੋਈ ਬੋਝ ਨਹੀਂ ਪਵੇਗਾ… 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ’ਤੇ ਅਸਰ ਨਹੀਂ ਪਵੇਗਾ। (Electricity Prices)

ਤੁਹਾਨੂੰ ਦੱਸ ਦਈਏ ਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸਨ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਬਿਜਲੀ ਦਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਦੇ ਬਿੱਲ ਅਦਾ ਕਰਨੇ ਪੈਣਗੇ। ਪੰਜਾਬ ਦੇ ਲੋਕਾਂ ਨੂੰ ਇਹ ਝਟਕਾ ਜਲੰਧਰ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਲੱਗਾ ਹੈ ਕਿਉਂਕਿ ਚੱਲ ਰਹੀਆਂ ਜਲੰਧਰ ਚੋਣਾਂ ਕਾਰਨ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਜਾਣਾ ਸੀ ਕਿਉਂਕਿ ਜਲੰਧਰ ’ਚ ਚੋਣਾਂ ਖਤਮ ਹੁੰਦੇ ਹੀ ਤੁਰੰਤ ਬਿਜਲੀ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ।

ਇਹ ਪੰਜਾਬੀਆਂ ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਦੇ ਮਹੀਨਾਵਾਰ ਨਿਸ਼ਚਿਤ ਬਜਟ ਵਿੱਚ ਵਿਘਨ ਪੈ ਸਕਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਕਾਰਨ ਬਿਜਲੀ ਦੀ ਖਪਤ 600 ਨੂੰ ਪਾਰ ਕਰ ਸਕਦੀ ਹੈ, ਅਜਿਹੇ ਵਿੱਚ ਉਨ੍ਹਾਂ ਨੂੰ ਨਾ ਸਿਰਫ ਬਿਜਲੀ ਦਾ ਪੂਰਾ ਬਿੱਲ ਭਰਨਾ ਪਵੇਗਾ ਸਗੋਂ ਨਵੇਂ ਰੇਟ ’ਤੇ ਬਿਜਲੀ ਬਿੱਲ ਦਾ ਭੁਗਤਾਨ ਕਰਨਾ ਪਵੇਗਾ। ਇਸ ਨਾਲ ਆਮ ਆਦਮੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਬੋਝ ਵਧੇਗਾ ਕਿਉਂਕਿ ਸਰਕਾਰ ਵੱਲੋਂ 600 ਯੂਨਿਟ ਤੱਕ ਦੇ ਬਿੱਲ ਮੁਆਫ ਕੀਤੇ ਜਾਣ ਵਾਲੇ ਬਿੱਲ ਸਬਸਿਡੀ ਵਜੋਂ ਦਿੱਤੇ ਜਾਂਦੇ ਹਨ, ਅਜਿਹੀ ਸਥਿਤੀ ’ਚ ਜਿਸ ਕਾਰਨ ਹੁਣ ਪੰਜਾਬ ਸਰਕਾਰ ਦੀ ਜੇਬ ’ਚੋਂ ਪਹਿਲਾਂ ਨਾਲੋਂ ਜ਼ਿਆਦਾ ਪੈਸਾ ਜਾਵੇਗਾ।

LEAVE A REPLY

Please enter your comment!
Please enter your name here