ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਮਾਨ ਨੇ ਚੁੱਕਿਆ ਹੁਣ ਇਹ ਕਦਮ

Chief Minister
ਮੁੱਖ ਮੰਤਰੀ ਭਗਵੰਤ ਮਾਨ।

ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਈਮੇਲ ਆਈਡੀ ਜਾਰੀ

  • ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ
  •  ਸੁਝਾਅ ਲੈਣ ਵਾਲਾ ਦੇਸ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ (Punjab)

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ ਜਾਰੀ ਕੀਤੀ ਹੈ। (Punjab) ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ।

40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ (Punjab)

ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਭਗ 90 ਫੀਸਦੀ ਲੋਕਾਂ ਨੂੰ ਜੀਰੋ ਬਿੱਲ ਆ ਰਹੇ ਹਨ, ਲਗਭਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮਿਲ ਸਕਣ।

ਇਹ ਵੀ ਪੜ੍ਹੋ : ਅਹਿਮਦਗੜ੍ਹ ਸਬਡਵੀਜਨ ਦੇ ਨੌਂ ਆਈਲਟਸ ਕੇਂਦਰ ਅਗਲੇ ਹੁਕਮਾਂ ਤੱਕ ਬੰਦ : ਮਹੇਸ਼ ਸ਼ਰਮਾ

ਭਗਵੰਤ ਮਾਨ ਨੇ ਕਿਹਾ ਕਿ ਰਾਜ (Punjab) ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. 0. ‘ਤੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮੱਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।