(ਰਾਜਨ ਮਾਨ) ਅੰਮ੍ਰਿਤਸਰ। ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਸੰਭਾਲਿਆ ਹੋਇਆ ਹੈ। ਅੱਜ ਛੌਥੇ ਦਿਨ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਹਲਕੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਸਾਰੇ ਵਿਧਾਇਕ ਵੀ ਸ਼ਾਮਲ ਹੋਏ। ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਮੀਟਿੰਗ ’ਚ ਸ਼ਾਮਲ ਰਹੇ। ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਹਲਕੇ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਅਤੇ ਚੋਣ ਪ੍ਰਚਾਰ ਅਤੇ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। Amritsir News
ਇਹ ਵੀ ਪੜ੍ਹੋ: ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ
ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਤੋਂ ਸਰਕਾਰ ਦੁਆਰਾ ਕੀਤੇ ਲੋਕ-ਪੱਖੀ ਕੰਮਾਂ ਦਾ ਫੀਡਬੈਕ ਲਿਆ। ਬੈਠਕ ਵਿੱਚ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ। Amritsir News