ਮੁੱਖ ਮੰਤਰੀ ਮਾਨ ਨੇ ਏਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

Bhagwant Mann
ਮੁੱਖ ਮੰਤਰੀ ਮਾਨ ਨੇ ਏਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ ‘ਚ ਜੇਤੂ 168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ : Bhagwant Mann

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ‘ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਏਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ ‘ਚ ਜੇਤੂ 168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਏਸ਼ੀਅਨ ਖੇਡਾਂ ਦੇ ਸੋਨ ਤਮਗ਼ਾ ਜੇਤੂ ਨੂੰ 1 ਕਰੋੜ, ਚਾਂਦੀ ਤਮਗ਼ਾ ਜੇਤੂ ਨੂੰ 75 ਲੱਖ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਅਤੇ ਨਾਲ ਹੀ ਸਾਰਿਆਂ ਦੇ ਪਰਿਵਾਰਾਂ ਨੂੰ ਮੁਬਾਰਕਾਂ ਦਿੱਤੀਆਂ।

ਇਹ ਵੀ ਪੜ੍ਹੋ: Holiday : 17 ਜਨਵਰੀ ਨੂੰ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

ਇਸ ਮੌਕੇ ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਅੱਜ ਦਾ ਦਿਨ ਬਤੌਰ ਖੇਡ ਪ੍ਰੇਮੀ ਵੀ ਮੇਰੇ ਲਈ ਬਹੁਤ ਖਾਸ ਹੈ ਕਿਉਂਕਿ ਅੱਜ ਖੇਡਾਂ ’ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਸਮੇਂ ‘ਚ ਮੈਡਲ ਦੀ ਗਿਣਤੀ ਹੋਰ ਵਧੇਗੀ ਤੇ ਪੰਜਾਬ ਖੇਡਾਂ ‘ਚ ਮੋਹਰੀ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਨਾਲ ਹੀ ਕਿਹਾ ਕਿ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਦਾ 40 ਫੀਸਦੀ ਕੋਚਾਂ ਨੂੰ ਦਿੱਤਾ ਜਾਵੇਗਾ।