Punjab News: ਮੁੱਖ ਮੰਤਰੀ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Punjab News
Punjab News: ਮੁੱਖ ਮੰਤਰੀ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Punjab News: ਪੰਜਾਬ ’ਚ ਸਿੱਖਿਆ ਕ੍ਰਾਂਤੀ: ‘ਆਪ‘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ : ਮੁੱਖ ਮੰਤਰੀ ਮਾਨ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸਤਤਾ 96.09 ਫੀਸਦੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94 ਫੀਸਦੀ ਰਹੀ ਹੈ ਜੋ ਕਿ ਬੇਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ।

ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। Punjab News

ਇਹ ਵੀ ਪੜ੍ਹੋ: Weather Rain: ਭਿਆਨਕ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਦਿੱਤੀ ਚੰਗੀ ਖਬਰ, ਪੜ੍ਹੋ…

ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ।

Punjab News
ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸ਼ਸਕਤੀਕਰਨ ਦਾ ਰਾਹ ਖੁੱਲਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।