Chief Minister Punjab: ਮੁੱਖ ਮੰਤਰੀ ਮਾਨ ਨੇ ਅਫ਼ਸਰਾਂ ਨੂੰ ਜਾਰੀ ਕੀਤੇ ਸਖਤ ਆਦੇਸ਼, ਸਮੀਖਿਆ ਮੀਟਿੰਗ ਦੌਰਾਨ ਲਏ ਫ਼ੈਸਲੇ

Chief Minister Punjab

Chief Minister Punjab: ਚੰਡੀਗੜ੍ਹ। ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮੀਿਟੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਕਿਸਾਨਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਹੈ।

ਮੀਟਿੰਗ ਸਬੰਧੀ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਹੈ। ਸਰਕਾਰ ਵੱਲੋਂ ਖ਼ਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਡੀਆਂ ’ਚ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। Chief Minister Punjab

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੇ ਹਾਂ। ਕਿਸਾਨਾਂ ਦੇ ਨਾਲ-ਨਾਲ ਸ਼ੈਲਰ ਵਾਲਿਆਂ ਅਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ। ਕਿਸਾਨਾਂ ਦੀ ਫ਼ਸਲ ਮੰਡੀਆਂ ’ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਝੋਨਾ ਸੁਕਾ ਕੇ ਲਿਆਉਣ ਦੀ ਵੀ ਅਪੀਲ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

Read Also : Nepal Floods and Landslide: ਨੇਪਾਲ ’ਚ ਕੁਦਰਤੀ ਆਫ਼ਤ, ਤਬਾਹੀ ਹੀ ਤਬਾਹੀ, 100 ਦੀ ਮੌਤ, 67 ਲਾਪਤਾ

LEAVE A REPLY

Please enter your comment!
Please enter your name here