‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ | Punjab News
Punjab Sports News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਰਤੀਆਂ ਜਾਂਦੀਆਂ ਚੰਗੀਆਂ ਪ੍ਰਥਾਵਾਂ ਨੂੰ ਅਪਣਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ।
ਇਹ ਵੀ ਪੜ੍ਹੋ: Punjab Weather Alert: ਪੰਜਾਬੀਓ, ਕੜਾਕੇ ਦੀ ਠੰਢ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮਾਨ ਨੇ ਆਖਿਆ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਵੱਲੋਂ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਵਿੱਚ ਵੀ ਮੱਦਦ ਮਿਲੇਗੀ। ਇਸ ਐਕਟ ਤਹਿਤ ਹਰੇਕ ਜ਼ਿਲ੍ਹੇ ਵਿਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਕੀਤੀ ਜਾਵੇਗੀ। ਇਸ ਐਕਟ ਮੁਤਾਬਕ ਖਾਤਿਆਂ ਦੀ ਦੇਖ-ਰੇਖ ਲਾਜ਼ਮੀ ਤੌਰ ’ਤੇ ਚਾਰਟਰਡ ਅਕਾਊਂਟੈਂਟ ਵੱਲੋਂ ਕੀਤੀ ਜਾਵੇਗੀ ਅਤੇ ਸਾਰੇ ਖਰਚਿਆਂ ਤੇ ਆਮਦਨੀ ਦੇ ਸਰੋਤਾਂ ਦੀ ਸਾਲਾਨਾ ਸਟੇਟਮੈਂਟ 31 ਮਈ ਤੋਂ ਪਹਿਲਾਂ ਪ੍ਰਕਾਸ਼ਿਤ ਕੀਤੀ ਜਾਵੇਗੀ। Punjab Sports News
ਉਨਾਂ ਅੱਗੇ ਆਖਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਪੱਧਰ ‘ਤੇ ਪੰਜ ਮੈਂਬਰੀ ਜਿਣਸੀ ਸ਼ੋਸ਼ਣ ਰੋਕਥਾਮ ਕਮੇਟੀ ਨੂੰ ਨੋਟੀਫਾਈ ਕੀਤਾ ਜਾਵੇਗਾ, ਜਿਸ ਵਿਚ ਸਾਰੀਆਂ ਖੇਡ ਐਸੋਸੀਏਸ਼ਨਾਂ ਦੀਆਂ ਕਾਰਜਕਾਰੀ ਕਮੇਟੀਆਂ ਦੇ ਮੈਂਬਰਾਂ ਵਿਚੋਂ ਤਿੰਨ ਮਹਿਲਾ ਅਤੇ ਦੋ ਪੁਰਸ਼ ਮੈਂਬਰ ਸ਼ਾਮਲ ਹੋਣਗੇ।