ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਨੇ ਭਲਾਈ ਸਕੀਮਾਂ ਸਬੰਧੀ ਕਰ ਦਿੱਤਾ ਵੱਡਾ ਐਲਾਨ, ਲੋਕ ਉੱਠਾਉਣ ਲਾਹਾ

    Welfare Schemes

    ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਮੀਟਿੰਗ, ਆਮ ਲੋਕਾਂ ਦੇ ਕੰਮ ਕਰਨ ਦੇ ਦਿੱਤੇ ਆਦੇਸ਼ (Welfare Schemes)

    • ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
    • ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਦੀ ਰੂਪ-ਰੇਖਾ ਉਲੀਕਣ ਅਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ

    (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨਾਂ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨਾਂ ਖੇਤਰਾਂ ਉਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਦੀ ਰੂਪ-ਰੇਖਾ ਉਲੀਕਣੀ ਚਾਹੀਦੀ ਹੈ। Welfare Schemes

    ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ

    ਮੁੱਖ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਤਿਆਰ ਕਰਕੇ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ ਅਤੇ ਦੇਸ਼ ਵਿੱਚ ਅੱਵਲ ਸੂਬੇ ਵਜੋਂ ਉਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਨਿਰਧਾਰਤ ਬਜਟ ਨੂੰ ਸਮੇਂ ਸਿਰ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ।

    ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ

    ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋੜਵੰਦ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਢੁਕਵੀਂ ਵਿਵਸਥਾ ਉਲੀਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਰੱਖਣੀ ਚਾਹੀਦੀ ਹੈ।
    ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰਾਂ ਦੀ ਲਾਪਰਵਾਹੀ ਅਤੇ ਲਿਹਾਜਦਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ। Welfare Schemes

    ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਹਾਲ ਵਿੱਚ ਇਹ ਯਕੀਨੀ ਬਣਾਏਗੀ ਕਿ ਇਨਾਂ ਸਕੀਮਾਂ ਦਾ ਫਾਇਦਾ ਸਿਰਫ ਯੋਗ ਲੋਕਾਂ ਨੂੰ ਹੀ ਮਿਲੇ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਇਆ ਜਾਵੇ ਜਿੱਥੇ ਹਰੇਕ ਨਾਗਰਿਕ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰਨਾ ਹਰੇਕ ਯੋਗ ਵਿਅਕਤੀ ਹੱਕ ਹੈ ਅਤੇ ਅਧਿਕਾਰੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਕੋਈ ਵੀ ਲਾਭਪਾਤਰੀ ਇਹ ਲਾਭ ਲੈਣ ਤੋਂ ਵਿਰਵਾ ਨਾ ਰਹੇ। Welfare Schemes

    LEAVE A REPLY

    Please enter your comment!
    Please enter your name here