ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਲਈ ਕੀਤਾ ਇੱਕ ਹੋਰ ਐਲਾਨ

Chief Minister
ਮੁੱਖ ਮੰਤਰੀ ਭਗਵੰਤ ਮਾਨ।

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਬੁੱਧਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਖਾਸ ਸੁਨੇਹਾ ਦਿੱਤਾ ਹੈ। ਦੱਸ ਦਈਏ ਕਿ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੋਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਦ ਵਾਲਿਆਂ ਦੀ ਬਜਾਇ ਨੌਕਰੀਆ ਵੰਡਣ ਵਾਲੇ ਬਨਣ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 9 ਵਜੇ ਸਵੇਰੇ ਸੋਸ਼ਲ ਮੀਡੀਆ ’ਤੇ ਲਾਈਵ ਹੋਏ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਆਪਣੀ ਗੱਲ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਨੌਜਵਾਨ ਹਾਈ ਪ੍ਰੋਫਾਈਲ ਜੌਬਸ ਲਈ ਟ੍ਰਾਈ ਕਰਨ। ਪੰਜਾਬ ਸਰਕਾਰ ਹਿਯ ਸਬੰਧੀ ਨੌਜਵਾਨਾਂ ਦਾ ਪੂਰਾ ਸਾਥ ਦੇਵੇਗੀ। ਨਾਂਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਟੂਡੈਂਟਸ ਨੂੰ ਵੀ ਸਹੂਲਤਾਂ ਦੇਵੇਗੀ। (Chief Minister Mann)

ਮੁੱਖ ਮੰਤਰੀ ਮਾਨ ਨੇ ਇਹ ਵੀ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਆਪਣਾ ਬਿਜ਼ਨਸ ਭਾਵੇਂ ਛੋਟਾ ਹੀ ਕਿਉਂ ਨਾ ਹੋਵੇ ਸ਼ੁਰੂ ਕਰਨ ਤੇ ਇਸ ’ਚ ਵੀ ਸਰਕਾਰ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਯ ਕਰਕੇ ਪਿੱਛੇ ਨਹੀਂ ਰਹਿਣਾ ਚਾਹੀਦਾ ਕਿ ਉਸ ਦਾ ਇਲਾਕਾ ਪੱਛੜਿਆ ਹੈ। ਸਗੋਂ ਸਰਕਾਰ ਹਰ ਇੱਕ ਇਲਾਕੇ ਨੂੰ ਡਿਵੈਲਪ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਮਹੀਨੇ ’ਚ ਦੋ ਵਾਰ ਨੌਜਵਾਨ ਸਭਾਵਾਂ ਕਰਨ ਦਾ ਵੀ ਐਲਾਨ ਕੀਤਾ। ਇਸ ’ਚ ਨੌਜਵਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ