ਮੁੱਖ ਮੰਤਰੀ ਮਾਨ ਨੇ Kapil Sharma ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ

(ਸੱਚ ਕਹੂੰ ਨਿਊਜ਼) ਮੁੰਬਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੋਮਵਾਰ ਨੂੰ ਆਪਣੀ ਮੁੰਬਈ ਫੇਰੀ ਦੌਰਾਨ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਰਚਨਾ ਸਿੰਘ ਨਾਲ ਮੁਲਾਕਾਤ ਕੀਤੀ। ਕਪਿਸ ਸ਼ਰਮਾ (Kapil Sharma) ਮੁੱਖ ਮੰਤਰੀ ਨੂੰ ਪੂਰੀ ਗਰਮ ਜੋਸ਼ੀ ਨਾਲ ਮਿਲੇ। ਇਸ ਮੁਲਾਕਾਤ ਨੂੰ ਲੈ ਕੇ ਕਪਿਲ ਸ਼ਰਮਾ ਨੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ। ਜਿਸ ਵਿੱਚ ਉਨ੍ਹਾਂ ਨੇ ਸੀਐਮ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਲਿਖਿਆ ਕਿ ਕੱਲ੍ਹ ਸ਼ਾਮ ਮੁੰਬਈ ‘ਚ ਵੱਡੇ ਭਰਾ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਨਾਲ ਬਡ਼ੇ ਲੰਮੇ ਸਮੇਂ ਬਾਅਦ ਮੁਲਾਕਾਤ ਹੋਈ, ਦਿਲ ‘ਚ ਪਿਆਰ ਤੇ ਜੱਫੀ ‘ਚ ਨਿੱਘ ਪਹਿਲਾਂ ਨਾਲੋਂ ਵੀ ਜ਼ਿਆਦਾ ਸੀ, ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ, ਬਡ਼ੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ, ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ। ਪਰਮਾਤਮਾ ਹਮੇਸ਼ਾ ਚਡ਼ਦੀ ਕਲਾ ’ਚ ਰੱਖੇ ਸਾਡੇ ਵੀਰ ਨੂੰ। ਭਗਵੰਤ ਮਾਨ ਨੇ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਹ ਮੁਲਾਕਾਤ ਸ਼ਾਨਦਾਰ ਸੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇੱਥੇ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here