ਮੁੱਖ ਮੰਤਰੀ ਮਾਨ ਨੇ ਗੈਂਗਸਟਰ ਮੁਖਤਾਰ ਅੰਸਾਰੀ ਲਈ ਕਹਿ ਦਿੱਤੀ ਆਹ ਗੱਲ

Chief Minister
ਮੁੱਖ ਮੰਤਰੀ ਭਗਵੰਤ ਮਾਨ। ਫਾਈਲ ਫੋਟੋ।

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ (Mukhtar Ansari) ਦੇ ਮਾਮਲੇ ’ਚ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਉਨ੍ਹਾਂ ਨੇ ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦਿਆਂ ਕਿਹਾ ਕਿ ਗੈਂਗਸਟਰ ਅੰਸਾਰੀ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ ’ਚ ਬਿਠਾਈ ਰੱਖਿਆ ਅਤੇ ਇਸ ਦੇ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ। ਇਸ ਤੋਂ ਇਲਾਵਾ 55 ਲੱਖ ਤਾਂ ਉਸ ਦੇ ਵਕੀਲ ਦੀ ਹੀ ਫੀਸ ਸੀ।

ਇਸ ਦਾ ਪੰਜਾਬ ਦੇ ਖਜ਼ਾਨੇ ’ਤੇ ਭਾਰ ਪਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖਰਚੇ ਦਾ ਭੁਗਤਾਨ ਪੰਜਾਬ ਸਰਕਾਰ ਨਹੀਂ ਕਰੇਗੀ ਅਤੇ ਇਸ ਦੇ ਲਈ ਅਦਾਲਤ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ’ਚ ਰੱਖਣ ਲਈ ਸਾਈਨ ਕੀਤੇ ਹਨ, ਉਨ੍ਹਾਂ ਕੋਲੋਂ ਇਨ੍ਹਾਂ ਪੈਸਿਆਂ ਦੀ ਭਰਪਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੈਂਗਸਟਰ ਮੁਖਤਾਰ ਅੰਸਾਰੀ (Mukhtar Ansari) ਜਨਵਰੀ 2019 ਤੋਂ ਅਪਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਸੀ।

ਇਸ ਦੌਰਾਨ ਉੱਤਰ ਪ੍ਰਦੇਸ਼ ਪੁਲਿਸ ਉਸ ਨੂੰ ਯੁਪੀ ਜੇਲ੍ਹ ਲਿਜਾਣਾ ਚਾਹੰੁਦੀ ਸੀ, ਜਿਸ ਲਈ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ 25 ਰਿਮਾਂਇੰਡਰ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅੰਸਾਰੀ ਨੂੰ ਉੱਤਰ ਪ੍ਰਦੇਸ਼ ਪੁਲਿਸ ਦੇ ਹਵਾਲੇ ਨਹੀਂ ਕੀਤਾ ਗਿਆ। ਇਸ ’ਤੇ ਉੱਤਰ ਪ੍ਰਦੇਸ਼ ਪੁਲਿਸ ਸੁਪਰੀਮ ਕੋਰਟ ਪਹੰੁਚੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ