ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਵੰਡਾਇਆ ਦੁੱਖ, ਇੱਕ ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਦਿੱਤਾ

ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਵੰਡਾਇਆ ਦੁੱਖ, ਇੱਕ ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਦਿੱਤਾ

(ਕਰਮ ਥਿੰਦ) ਸਨਾਮ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਸ਼ਹੀਦ ਤਰਲੋਚਨ ਸਿੰਘ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ਨਾਲ ਦੁੱਖ ਵੰਡਾਇਆ ਅਤੇ ਪਰਿਵਾਰ ਨੂੰ ਹੌਂਸਲਾ। ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਸੌਂਪਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਭਵਿੱਖ ’ਚ ਜਦੋਂ ਵੀ ਲੋੜ ਪਈ ਸਰਕਾਰ ਹਮੇਸ਼ਾਂ ਨਾਲ ਹੈ। ਮੁੱਖ ਮੰਤਰੀ ਮਾਨ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਧੇ ਸਾਡੇ ਦਿਲਾਂ ’ਚ ਅਮਰ ਰਹਿਣਗੇ।  (Martyrdom)

Martyrdom
ਸੁਨਾਮ: ਸ਼ਹੀਦ ਜਵਾਨ ਦੇ ਪਰਿਵਾਕਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਚੈਕ ਭੇਂਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਇਹ ਵੀ ਪੜ੍ਹੋ: Sangrur News: ਨਹਿਰ ਦਾ ਇਹ ਦ੍ਰਿਸ਼ ਦੇਖ ਕੇ ਚੌਂਕ ਗਏ ਲੋਕ, ਇਲਾਕੇ ‘ਚ ਦਹਿਸ਼ਤ

ਦੱਸ ਦੇਈਏ ਕਿ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।