Punjab CM: ਕਿਸਾਨ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਆਇਆ ਬਿਆਨ, ਜਾਣੋ ਕੀ ਕਿਹਾ

Punjab CM
Punjab CM: ਕਿਸਾਨ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਆਇਆ ਬਿਆਨ, ਜਾਣੋ ਕੀ ਕਿਹਾ

ਕਿਹਾ, ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ | Punjab CM

Punjab CM: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨਾਂ ਨਾਲ ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨਾਂ ਸ਼ੋਸ਼ਲ ਮੀਡੀਆ ’ਤੇ ਪੋਸਟ ਪਾਈ, ਜਿਸ ’ਚ ਉਨ੍ਹਾਂ ਲਿਖਿਆ ਕਿ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।

ਇਸ ਤੋਂ ਪਹਿਲਾ  ਮੁੱਖ ਮੰਤਰੀ ਭਗਵੰਤ ਮਾਨ ਦੀ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਪੰਜਾਬ ਭਵਨ ’ਚ ਮੀਟਿੰਗ ਹੋਈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ ਅਤੇ ਬੇਸਿੱਟਾ ਰਹੀ। ਮੀਟਿੰਗ ’ਚ ਕਿਸਾਨੀ ਮੰਗਾਂ ਨੂੰ ਲੈ ਕੇ ਚਰਚਾ ਹੋਈ। ਮੀਟਿੰਗ ’ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਤੇ ਕੁਲਦੀਪ ਸਿੰਘ ਧਾਲੀਵਾਲ ਵੀ ਮੌਜ਼ੂਦ ਰਹੇ। Punjab CM

ਸਰਕਾਰ ਤੇ ਕਿਸਾਨਾਂ ਵਿਚਾਲੇ ਨਹੀਂ ਬਣੀ ਸਹਿਮਤੀ

ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨਾਂ ਨੇ ਪ੍ਰੈਸ਼ ਕਾਨਫਰੰਸ ਦੌਰਾਨ ਆਖਿਆ ਕਿ ਅਸੀਂ 5 ਮਾਰਚ ਨੂੰ ਧਰਨਾ ਦੇਵਾਂਗਾ। ਉਨਾਂ ਕਿਹਾ ਕਿ ਅਸੀਂ ਹਰ ਮੁੱਦੇ ’ਤੇ ਕਿਸਾਨਾਂ ਮੁੱਖ ਮੰਤਰੀ ਨਾਲ ਚਰਚਾ ਕੀਤੀ। ਕਿਸਾਨ ਆਗੂ ਰਾਜੋਵਾਲ ਨੇ ਆਖਿਆ ਕਿ ਮੀਟਿੰਗ ਦੌਰਾਨ ਬੜੇ ਵਦੀਆ ਮਾਹੌਲ ’ਚ ਅੱਧੀ ਮੰਗਾਂ ’ਤੇ ਚਰਚਾ ਹੋਈ ਸੀ ਤੇ ਇਸ ਦੌਰਾਨ ਕਈ ਮੰਗਾਂ ’ਤੇ ਸਹਿਮਤੀ ਵੀ ਬਣੀ। ਪਰ ਗੱਲ ਮੋਰਚਾ ਲਾਉਣ ’ਤੇ ਅੜ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਆਖਿਆ ਕਿ ਤੁਸੀ ਮੋਰਚਾ ਲਾਓਗੇ ਤਾਂ ਕਿਸਾਨਾਂ ਨੇ ਚੁੱਪ ਧਾਰ ਲਈ ਇਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਛੱਡ ਕੇ ਚਲੇ ਗਏ।