ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲਾਏ ਨਿਸ਼ਾਨੇ, ਪਟਿਆਲਾ ਵਿਖੇ ਨੀਂਹ ਪੱਥਰ ਰੱਖਿਆ

Chief Minister Mann

ਕਿਹਾ, ਸ਼ਹਿਰ ਦੀਆਂ ਸੜਕਾਂ ਟੁੱਟੀਆਂ ਪਈਆਂ, ਲੋਕਾਂ ਦੀ ਥਾਂ ਆਪਣਾ ਹੀ ਵਿਕਾਸ ਕੀਤਾ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Mann) ਅੱਜ ਆਪਣੇ ਪਟਿਆਲਾ ਦੌਰੇ ਤੇ ਪੁੱਜੇ । ਇਸ ਦੌਰਾਨ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਮਾਡਲ ਟਾਊਨ ਡਰੇਨ ਦੇ ਚੈਨੇਲਾਈਜੇਸ਼ਨ ਅਤੇ ਸੁੰਦਰੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਪਟਿਆਲਾ ਦੇ ਬਣ ਰਹੇ ਨਵੇਂ ਬੱਸ ਸਟੈਂਡ ਦਾ ਨਿਰੀਖਣ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ  ਮਾਨ ਨੇ ਕਿਹਾ ਕੀ ਪਟਿਆਲਾ ਭਾਵੇਂ ਸੱਤਾ ਦਾ ਕੇਂਦਰ ਬਿੰਦੂ ਰਿਹਾ ਹੈ ਪਰ ਇੱਥੋਂ ਦੇ ਹੁਕਮਰਾਨਾਂ ਵੱਲੋਂ ਵੱਲੋਂ ਪਟਿਆਲਾ ਨੂੰ ਇਗਨੋਰ ਕੀਤਾ ਗਿਆ ਹੈ। (Chief Minister Mann)

ਇਨ੍ਹਾਂ ਲੋਕਾਂ ਵੱਲੋਂ ਆਪਣੇ ਮਹਿਲਾਂ ਤੇ ਕਰੋੜਾਂ ਖਰਚ ਕਰ ਲਏ ਗਏ ਪਰ ਸ਼ਹਿਰ ਦੀਆ ਸੜਕਾਂ ਟੁੱਟੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਚ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਮਾਨ (Chief Minister Mann) ਨੇ ਕਿਹਾ ਕਿ ਪਟਿਆਲਾ ਸ਼ਹਿਰ ਦਾ ਆਧੁਨਿਕ ਬੱਸ ਸਟੈਂਡ ਕੁਝ ਹੀ ਸਮੇਂ ਵਿਚ ਚਾਲੂ ਹੋ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ, ਅਜੀਤਪਾਲ ਸਿੰਘ ਕੋਹਲੀ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਆਗੂ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ