ਮੁੱਖ ਮੰਤਰੀ ਮਾਨ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ

bagwant maan
ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਸਰਕਾਰ ਨੇ ਸਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ। (Mann Government)

 

LEAVE A REPLY

Please enter your comment!
Please enter your name here