ਜ਼ਮਾਨਤ ਦੇਣ ’ਤੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੁਪਰੀਮ ਕੋਰਟ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਮਿਲਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ, ’ਸੁਪਰੀਮ ਕੋਰਟ ਦਾ ਧੰਨਵਾਦ… ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਸਿੱਦਤ ਨਾਲ ਲੜਾਂਗੇ। ਅਰਵਿੰਦ ਕੇਜਰੀਵਾਲ (Arvind Kejriwal) ਇੱਕ ਵਿਅਕਤੀ ਨਹੀਂ ਸਗੋਂ ਇੱਕ ਸੋਚ ਹੈ ਅਤੇ ਹੁਣ ਅਸੀਂ ਇਸ ਸੋਚ ਨੂੰ ਲੈ ਕੇ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ।’ ਇਨਕਲਾਬ ਜ਼ਿੰਦਾਬਾਦ
ਇਹ ਵੀ ਪੜ੍ਹੋ: ਕੇਜਰੀਵਾਲ ਨੂੰ ਰਾਹਤ, ਮਿਲੀ ਅੰਤਰਿਮ ਜਮਾਨਤ
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇੱਕ ਜੂਨ ਤੱਕ ਲਈ ਅੰਤਰਿਮ ਜਮਾਨਤ ਦੇ ਦਿੱਤੀ ਗਈ ਹੈ। (Arvind Kejriwal) ਜਾਂਚ ਏਜੰਸੀ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜਮਾਨਤ ਅਰਜੀ ਦਾ ਵਿਰੋਧ ਕੀਤਾ ਸੀ ਇਸ ਤੋਂ ਇਲਾਵਾ ਹੁਣ ਸ਼ਰਾਬ ਘਪਲੇ ’ਚ ਆਮ ਆਦਮੀ ਪਾਰਟੀ ਨੂੰ ਮੁਲਜ਼ਮ ਬਣਾਉਣ ਦੀ ਤਿਆਰੀ ਹੈ। ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਕਿਸੇ ਸਿਆਸੀ ਪਾਰਟੀ ਨੂੰ ਕਿਸੇ ਅਪਰਾਧਿਕ ਕੇਸ ’ਚ ਮੁਲਜ਼ਮ ਬਣਾਇਆ ਜਾਵੇ।