ਦੋ ‘ਆਪ’ ਆਗੂਆਂ ਦੇ ਭਾਜਪਾ ‘ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

Bhagwant Mann
ਦੋ 'ਆਪ' ਆਗੂਆਂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਆਗੂ ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਦੇ ਭਾਜਪਾ ’ਚ ਚਲੇ ਜਾਣ ’ਤੇ ਮੁੱਖ ਮੰਤਰੀ ਮਾਨ (Bhagwant Mann) ਟਵੀਟ ਕੀਤਾ ਹੈ। ਉਨਾਂ ਆਪਣੇ ਐਕਸ ’ਤੇ ਲਿਖਿਆ ਹੈ…

ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ।

ਮੁੱਖ ਮੰਤਰੀ ਮਾਨ ਨੇ ਕਿਹਾ, ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ।

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਹੋਣ ਜਾ ਰਹੇ ਹਨ ਭਾਜਪਾ ’ਚ ਸ਼ਾਮਲ | Jalandhar News

  • ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ | Jalandhar News

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਦੇ ਦੋ ਵੱਡੇ ਆਗੂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਵੀ ਭਾਜਪਾ ’ਚ ਸ਼ਾਮਲ ਹੋ ਗਏ ਸਨ। (Jalandhar News)

ਇਹ ਵੀ ਪੜ੍ਹੋ : CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ

ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਸੁਸ਼ੀਲ ਰਿੰਕੂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਹਨ। ਉਹ ਅੱਜ ਸ਼ਾਮ 4 ਵਜੇ ਬੀਜੇਪੀ ਨੂੰ ਜੁਆਇਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਪਟਿਆਲਾ ਤੋਂ ਪਰਨੀਤ ਕੌਰ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ ਤੇ ਕੱਲ੍ਹ ਹੀ ਲੁਧਿਆਣਾ ਤੋਂ ਰਵਨੀਤ ਬਿੱਟੂ ਨੇ ਭਾਜਪਾ ਨੂੰ ਜੁਆਇਨ ਕੀਤਾ ਸੀ। ਸ਼ੀਤਲ ਅਗੁਰਾਲ ਮੌਕੇ ’ਤੇ ਮੌਜ਼ੂਦਾ ਵਿਧਾਇਕ ਹਨ ਜਦਕਿ ਸੁਸ਼ੀਲ ਰਿੰਕੂ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਹਨ। (Jalandhar News)