ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਮੱਖ ਮੰਤਰੀ ਮਾਨ...

    ਮੱਖ ਮੰਤਰੀ ਮਾਨ ਨੇ ਕੀਤਾ ਭਾਖੜਾ ਡੈਮ ਦਾ ਦੌਰਾ, ਆਖਿਆ ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ

    Bhakra Dam
    ਭਾਖੜਾ ਡੈਮ ਦਾ ਦੌਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

    ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ (Bhakra Dam)

    • ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭਿ੍ਰਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ
    • ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

    (ਅਸ਼ਵਨੀ ਚਾਵਲਾ) ਨੰਗਲ/ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰਾਂ ਕਾਬੂ ਹੇਠ ਹਨ।
    ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। (Bhakra Dam) ਉਨਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।

    ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ

    ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲਣ ਜਾਂ ਹੜਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ।

    Bhakra Dam
    ਭਾਖੜਾ ਡੈਮ ਦਾ ਦੌਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

    ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

    ਇਹ ਵੀ ਪੜ੍ਹੋ : ਇਸ ਆਟੇ ’ਚ ਵਿਟਾਮਿਨ ਬੀ12 ਦਾ ਹੈ ਖਜਾਨਾ, ਇਸ ਨੂੰ ਰੋਜ ਖਾਓ

    ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭਿ੍ਰਸ਼ਟ ਨੇਤਾਵਾਂ ਅਤੇ ਉਨਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ।

    ਹੜ੍ਹਾਂ ਕਾਰਨ ਸੂਬੇ ਨੂੰ ਲਗਭਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ (Bhakra Dam)

    ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਸਹੀ ਰਕਮ ਦਾ ਹਿਸਾਬ ਲਗਾਇਆ ਜਾਣਾ ਬਾਕੀ ਹੈ ਪਰ ਹੜ੍ਹਾਂ ਕਾਰਨ ਸੂਬੇ ਨੂੰ ਲਗਭਗ ਇਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਇਸ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਸਥਿਤੀ ਤੇ ਕਾਬੂ ਪਾਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਦੀ ਵਿਸਥਾਰਤ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਸੂਬੇ ਲਈ ਮੁਕੰਮਲ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।

    ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ

    ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਹਿਲਾਂ ਹੀ ਇੱਕ ਖਾਕਾ ਤਿਆਰ ਕਰ ਰਹੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਹਿਰਾਂ ਦੀ ਚੈਨਲਾਈਜੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਨਵੀਂ ਨਹਿਰ ਦੀ ਉਸਾਰੀ ਦਾ ਪ੍ਰਸਤਾਵ ਵੀ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੱਕੋ-ਨੱਕ ਭਰੀਆਂ ਨਹਿਰਾਂ ਦੀ ਸਫ਼ਾਈ ਨੂੰ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਤਰਜੀਹ ਦਿੱਤੀ ਜਾਵੇਗੀ।

    ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਜ਼ਮੀਨੀ ਪੱਧਰ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕੀਤਾ ਹੈ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਾਰਿਸ਼ ਨਾਲ ਪ੍ਰਭਾਵਿਤ ਖੇਤਰਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਵਿਸਥਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਫਸਲਾਂ, ਘਰਾਂ, ਪਸ਼ੂਆਂ ਅਤੇ ਹੋਰ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਾਇਆ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

    ਸੂਬਾ ਸਰਕਾਰ ਲੋਕਾਂ ਦੀ ਮੱਦਦ ਲਈ ਵਚਨਬੱਧ (Bhakra Dam)

    ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮੱਦਦ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਆਖਰੀ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਆਪਣੇ-ਆਪਣੇ ਇਲਾਕਿਆਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।

    LEAVE A REPLY

    Please enter your comment!
    Please enter your name here