ਮਾਨ ਸਰਕਾਰ ਹੜ੍ਹ ਪ੍ਰਭਾਵਿਤ ਹਰ ਇੱਕ ਵਿਅਕਤੀ ਨੂੰ ਦੇਵੇਗੀ ਐਨੀ ਰਾਸ਼ੀ, ਜਾਣੋ

Bhagwant Mann

ਮੁੱਖ ਮੰਤਰੀ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕਰ ਦਿੱਤੇ ਵੱਡੇ ਐਲਾਨ 

  • ਮੁੱਖ ਮੰਤਰੀ ਮਾਨ ਨੇ ਬੇੜੀ ਵਿਚ ਬੈਠ ਕੇ ਕੀਤਾ ਦੌਰਾ

(ਸਤਪਾਲ ਥਿੰਦ) ਫਿਰੋਜ਼ਪੁਰ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ। ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਦੌਰੇ ’ਤੇ ਆਏ ਸਨ। ਇਸ ਮੌਕੇ ਮਾਨ ਨੇ ਫੌਜ ਦੀ ਕਿਸ਼ਤੀ ਵਿੱਚ ਬੈਠ ਕੇ ਮੁੱਖ ਮੰਤਰੀ ਨੇ ਖੇਤਾਂ ਅਤੇ ਪਿੰਡਾਂ ਦੇ ਆਲੇ-ਦੁਆਲੇ ਭਰੇ ਪਾਣੀ ਦਾ ਜਾਇਜ਼ਾ ਲਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੂਜੇ ਦਿਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ। ਉਨ੍ਹਾਂ ਪਿੰਡ ਨਿਹਾਲਾ ਲਵੇਰਾ ਵਿਖੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਬੀ.ਐਸ.ਐਫ ਅਤੇ ਫੌਜ ਵੱਲੋਂ ਕੀਤੇ ਬਚਾਅ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ’ਚ ਵੀ ਗਏ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਘਬਰਾਉਣ ਨਾ ਸਰਕਾਰ ਤੁਹਾਡੇ ਨਾਲ ਹੈ।

ਇਹ ਵੀ ਪੜ੍ਹੋ : ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਪਣੀ ਤਨਖਾਹ ਦੇਣ ’ਚ ਵਿਧਾਇਕ ਬਣਾਂਵਾਲੀ ਨਿੱਤਰੇ

ਉਨ੍ਹਾਂ (Bhagwant Mann) ਕਿਹਾ ਕਿ ਹੜ੍ਹ ਕਾਰਨ ਹੋਏ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਹਰ ਪਿੰਡ ਅਤੇ ਹਰ ਘਰ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ। ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੀ ਮਿਲੇਗਾ ।ਪੰਜਾਬ ਦਾ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਹਰ ਸੰਭਵ ਲੋੜ ਅਨੁਸਾਰ ਮੱਦਦ ਕਰੇਗਾ। ਮਕਾਨ ਢਹਿਣ ਲਈ 1.25 ਲੱਖ ਰੁਪਏ, ਪਸ਼ੂਆਂ ਦੇ ਸ਼ੈੱਡ ਦੇ ਨੁਕਸਾਨ ਲਈ 1 ਲੱਖ ਰੁਪਏ ਦਿੱਤੇ ਜਾਣਗੇ।