ਸਾਡੇ ਨਾਲ ਸ਼ਾਮਲ

Follow us

13.3 C
Chandigarh
Tuesday, February 10, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਭਲਕੇ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

    Barnala to Ludhiana toll Plaza

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ | Chief Minister Mann

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿੱਚਰਵਾਰ ਨੂੰ ਹੁਸ਼ਿਆਰਪੁਰ ’ਚ ਹੋਣ ਵਾਲੀ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ ਦੋਆਬਾ ਖੇਤਰ ਲਈ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ। (Chief Minister Mann)

    ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਵਿਕਾਸ ਦੀ ਨਵੀਂ ਲੀਹ ’ਤੇ ਲਿਜਾਣ ਲਈ ਵਿਕਾਸ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ‘ਵਿਕਾਸ ਕ੍ਰਾਂਤੀ ਰੈਲੀ’ ਵਿੱਚ 867.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮਾਣਯੋਗ ਮੁੱਖ ਮੰਤਰੀ ਦੇ ਮੁੱਖ ਏਜੰਡੇ ਹਨ। ਸਿਹਤ ਅਤੇ ਸਿੱਖਿਆ ਵੀ ਉਨ੍ਹਾਂ ਦੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ।

    ਆਰਮੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ

    ਕੰਗ ਨੇ ਕਿਹਾ ਕਿ ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿੱਚ ਫਸੇ ਹੋਏ ਸਨ। ਇਸ ਲਈ ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੈਡੀਕਲ ਹੱਬ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁੱਖ ਮੰਤਰੀ (ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ) ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।

    ਵਿਅਕਤੀ ਨੇ 3 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ

    ਪੰਜਾਬ ਦੇ ਹਜਾਰਾਂ ਲੋਕਾਂ ਦੀ ਹਾਜ਼ਰੀ ’ਚ ‘ਆਪ’ ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ’ਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਵੀ ਸੀਵਰੇਜ ਅਤੇ ਵਾਟਰ ਸੈਨੀਟੇਸਨ ਦੇ ਨਵੇਂ ਪ੍ਰੋਜੈਕਟ ਲੱਗਣਗੇ ਅਤੇ ਹੁਸ਼ਿਆਰਪੁਰ ਦੇ 23 ਪਿੰਡਾਂ ਦੀ ਖਾਲੀ ਪਈ ਪੰਚਾਇਤੀ ਜਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here