ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਅੱਜ ਦਿਲੀ ਦੌਰੇ ’ਤੇ, ਕੇਂਦਰੀ ਮੰਤਰੀ ਨਾਲ ਕਰਨਗੇ ਮੁਲਾਕਾਤ

    Chief Minister
    ਮੁੱਖ ਮੰਤਰੀ ਭਗਵੰਤ ਮਾਨ।

    ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister) ਅੱਜ ਦਿੱਲੀ ਦੌਰੇ ’ਤੇ ਜਾਣਗੇ। ਇੱਥੇ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਉਨ੍ਹਾਂ ਨਾਲ ਪੰਜਾਬ ਦੀਆਂ ਸੜਕ ਯੋਜਨਾਵਾਂ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਕਰਨਗੇ। ਕੇਂਦਰ ਦੁਆਰਾ ਪੰਜਾਬ ਦੇ ਰੋਕੇ ਗਏ ਫੰਡ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

    ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਪੰਜਾਬ ਦੇ ਮੁੱਦਿਆ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਊਰਜਾ ਮੰਤਰੀ ਆਰ ਕੇ ਸਿੰਘ ਸਮੇਤ ਹੋਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਨਾਲ ਹੀ ਪੰਜਾਬ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਸਰਕਾਰ ਨੂੰ ਚਿੱਠੀ ਲਿਖ ਚੁੱਕੇ ਹਨ। ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐੱਮ ਅਤੇ ਐੱਨਐੱਚਐੱਮ ਦੇ ਰੋਕੇ ਗਏ ਫੰਡ ਦਾ ਜਵਾਬ ਨਹੀਂ ਮਿਲਿਆ ਹੈ।

    ਕੇਂਦਰ ਸਰਕਾਰ ਦੇ ਫੰਡ ਦੀ ਗਲਤ ਵਰਤੋਂ | Chief Minister

    ਉੱਥੇ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਨੇ ਕੇਂਦਰੀ ਯੋਜਨਾਵਾਂ ਦੇ ਵੈੱਲਨੈਸ ਫੰਡ ਦੀ ਵਰਤੋਂ ਮੁਹੱਲਾ ਕਲੀਨਿਕ ’ਚ ਕਰ ਲਈ ਹੈ। ਅਜਿਹੇ ’ਚ ਪੰਜਾਬ ਸਰਕਾਰ ਦੁਆਰਾ ਜਦੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਹੀ ਬੰਦ ਕਰ ਦਿੱਤੀਆਂ ਗਈਆਂ ਤਾਂ ਐੱਨਐੱਚਐੱਮ ਫੰਡ ਦੀ ਵਰਤੋਂ ਦਾ ਮਤਲਬ ਨਹੀਂ ਬਣਦਾ।

    ਇਹ ਵੀ ਪੜ੍ਹੋ : ਹਰਿਆਣਾ ‘ਚ ਕਿਸਾਨਾਂ ਨੇ ਗੱਡੇ ਟੈਂਟ, ਕੀਤਾ ਹਾਈਵੇਅ ਜਾਮ

    LEAVE A REPLY

    Please enter your comment!
    Please enter your name here