ਮੁੱਖ ਮੰਤਰੀ ਮਾਨ ਦਾ ਰਾਜਪਾਲ ’ਤੇ ਪਲਟਵਾਰ, ਤੁਸੀਂ ਥੋੜ੍ਹਾ ਜਿਹਾ ਇੰਤਜ਼ਾਰ ਕਰੋ, ਚਾਰੇ ਬਿੱਲ ਹੋਣਗੇ ਪਾਸ

Supreme Court
ਰਾਜਪਾਲ ਅਤੇ ਮਾਨ ਵਿਵਾਦ ’ਤੇ ਸੁਪਰੀਮ ਕੋਰਟ ’ਚ ਕੀ-ਕੀ ਹੋਇਆ, ਜਾਣੋ

ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦੇਣਾ ਗਲਤ, ਪਹਿਲਾਂ ਕਿਹੜਾ ਦਿੱਤਾ ਸੀ ਇਜਾਜ਼ਤ

  • ਭਗਵੰਤ ਮਾਨ ਦੇ ਦਿਖਾਏ ਸਖ਼ਤ ਤੇਵਰ, ਜਲਦ ਲੈਣਗੇ ਕੋਈ ਵੱਡਾ ਫੈਸਲਾ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਨੇ ਤਾਂ ਬਜਟ ਸੈਸ਼ਨ ਦੀ ਵੀ ਇਜਾਜ਼ਤ ਨਹੀਂ ਦਿੱਤੀ ਸੀ ਤਾਂ ਫਿਰ ਕਿਵੇਂ ਬਾਅਦ ਵਿੱਚ ਇਜਾਜ਼ਤ ਦੇਣੀ ਪਈ ਸੀ। ਇਸ ਲਈ ਚਾਰੇ ਬਿਲਾਂ ਦਾ ਚਿੰਤਾ ਨਾ ਕਰੋਂ, ਬਸ ਥੋੜਾ ਜਿਹਾ ਇੰਤਜ਼ਾਰ ਕਰੋ। ਚਾਰੇ ਦੇ ਚਾਰੇ ਹੀ ਬਿੱਲ ਪਾਸ ਹੋਣਗੇ। ਇਹ ਟਿੱਪਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਮੰਗਲਵਾਰ ਨੂੰ ਚੰਡੀਗੜ ਵਿਖੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੁੱਲੂ ਫਟਿਆ ਬੱਦਲ, ਚਾਰੇ ਪਾਸੇ ਤਬਾਹੀ ਹੀ ਤਬਾਹੀ

ਬੀਤੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਪੱਤਰ ਲਿਖਦੇ ਹੋਏ ਦੱਸਿਆ ਸੀ ਕਿ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਹੀ ਗੈਰ ਕਾਨੂੰਨੀ ਹੈ, ਜਿਸ ਕਾਰਨ ਉਸ ਸੈਸ਼ਨ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇਸ ਪੱਤਰ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਤੁਸੀਂ ਥੋੜਾ ਜਿਹਾ ਇੰਤਜ਼ਾਰ ਕਰੋ। ਭਗਵੰਤ ਮਾਨ ਨੇ ਇਸ਼ਾਰਾ ਕੀਤਾ ਕਿ ਜਲਦ ਹੀ ਇਸ ਮਾਮਲੇ ਵਿੱਚ ਉਹ ਕੋਈ ਵੱਡੀ ਕਾਰਵਾਈ ਕਰਨ ਜਾ ਰਹੇ ਹਨ।