CM Punjab Live: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਤੋਂ ਬਾਅਦ ਆਉਂਦੇ ਦਿਨਾਂ ਲਈ ਪਲੈਨਿੰਗ ਕੀਤੀ ਹੈ। ਇਸ ਸਬੰਧੀ ਪੂਰੀ ਜਾਣਕਾਰੀ ਦੇਣ ਲਈ ਉਨ੍ਹਾਂ ਅੱਜ ਪ੍ਰੈਸ ਫਾਨਫਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾ ਲਈ ਪਲੈਨਿੰਗ ਕੀਤੀ ਗਈ ਹੈ। ਹੜ੍ਹਾਂ ਨਾਲ ਇਕੱਠੀ ਹੋਈ ਸਿਲਟ ਕੱਢਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ। ਵੱਡੇ ਪੱਧਰ ‘ਤੇ ਸਫ਼ਾਈ ਮੁਹਿੰਮ ਸ਼ੁਰੂ ਕਰਨ ਲੱਗੇ ਹਾਂ। 2300 ਪਿੰਡਾਂ ‘ਚ ਸਫ਼ਾਈ ਕੀਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਰ ਪਿੰਡ ‘ਚ ਜੇਸੀਬੀ ਤੇ ਲੇਬਰ ਦਾ ਇੰਤਜਾਮ ਕੀਤਾ ਜਾਵੇਗਾ। ਮਰੇ ਹੋਏ ਜਾਨਵਰਾਂ ਨੂੰ ਡਿਸਪੋਜ ਕਰਨ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾਵੇਗਾ। CM Punjab Live
ਉਨ੍ਹਾਂ ਕਿਹਾ ਕਿ ਫੋਗਿੰਗ ਮਸ਼ੀਨਾਂ ਕੰਮ ਕਰ ਰਹੀਆਂ ਹਨ। ਲੋਕਾਂ ਨੁੰ ਬਿਮਾਰੀਆਂ ਤੋਂ ਬਚਾਉਣ ਲਈ ਪਿੰਡਾਂ ਵਿੱਚ ਫੋਗਿੰਗ ਕੀਤੀ ਜਾ ਰਹੀ ਹੈ। ਇਸ ਸਾਰੇ ਕੰਮ ਲਈ 100 ਕਰੋੜ ਰੁਪਏ ਖਰਚ ਹੋਣਗੇ। ਪਹਿਲਾਂ ਇੱਕ ਲਕਜ ਦੇਵਾਂਗੇ। ਇਹ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕੀ ਕੁਝ ਕਿਹਾ ਤੁਸੀਂ ਖੁਦ ਹੀ ਸੁਣੋ…