CM Punjab: ਮੁੱਖ ਮੰਤਰੀ ਮਾਨ ਦਾ ਬਹਾਦਰ ਸੈਨਿਕਾਂ ਲਈ ਵੱਡਾ ਬਿਆਨ, ਕਰ ਦਿੱਤਾ ਐਲਾਨ…

CM Punjab
CM Punjab: ਮੁੱਖ ਮੰਤਰੀ ਮਾਨ ਦਾ ਬਹਾਦਰ ਸੈਨਿਕਾਂ ਲਈ ਵੱਡਾ ਬਿਆਨ, ਕਰ ਦਿੱਤਾ ਐਲਾਨ...

CM Punjab: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ। CM Punjab

Read Also : Pakistan Violates Ceasefire: ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।