ਸਾਡੇ ਨਾਲ ਸ਼ਾਮਲ

Follow us

20 C
Chandigarh
Saturday, March 7, 2026
More
    Home Breaking News Free Electric...

    Free Electricity Scheme: ਮੁਫ਼ਤ ਬਿਜਲੀ ਸਕੀਮ ’ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ, ਦੱਸਿਆ ਅੱਗੇ ਦਾ ਸ਼ਡਿਊਲ

    CM Bhagwant Mann
    CM Bhagwant Mann

    Free Electricity Scheme: ਸੰਗਰੂਰ (ਨਰੇਸ਼ ਕੁਮਾਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ ਇਹ ਗੱਲ ਕਹਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਫ਼ਤ ਬਿਜਲੀ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।

    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇੇ ਨਿਸ਼ਾਨਾ ਵਿੰਨ੍ਹਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਫਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਸਿੰਘ ਬਾਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ ’ਤੇ ਕਰਜ਼ੇ ਦਾ ਬੋਝ ਪਾਇਆ ਹੈ ਅਤੇ ਆਪਣੇ ਹਿੱਤਾਂ ਲਈ ਕੰਮ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। Free Electricity Scheme

    Read Also : ਖੁਸ਼ਖਬਰੀ: Punjab ਦੇ ਇਨ੍ਹਾਂ ਪਿੰਡਾਂ ਦੀ ਬਦਲ ਜਾਵੇਗੀ ਤਸਵੀਰ, ਵਧਣਗੇ ਜ਼ਮੀਨਾਂ ਦੇ ਭਾਅ

    ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਦੇ ਫੰਡਾਂ ਨੂੰ ਰੋਕਣ ਅਤੇ ਨਾਲ ਹੀ ਧਰੁਵੀਕਰਨ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਲਈ ਵੀ ਆਲੋਚਨਾ ਕੀਤੀ। ਲੋਕ ਮਿਲਣੀ ਪ੍ਰੋਗਰਾਮ ਦੇ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਟੈਕਸਦਾਤਾਵਾਂ ਦੇ ਪੈਸੇ ਨੂੰ ਸਮਝਦਾਰੀ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ’ਤੇ ਕੇਂਦ੍ਰਿਤ ਕਰਕੇ ਖਰਚ ਕੀਤਾ ਹੈ।

    ਆਉਣ ਵਾਲਾ ਬਜਟ ਲੋਕ ਪੱਖੀ ਪਹਿਲਕਦਮੀਆਂ ’ਤੇ ਵੀ ਕੇਂਦ੍ਰਿਤ ਹੋਵੇਗਾ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ