CM Punjab: ਅੱਤਵਾਦ ਖਿਲਾਫ਼ ਲੜਾਈ ‘ਤੇ ਮੁੱਖ ਮੰਤਰੀ ਮਾਨ ਦਾ ਬਿਆਨ, ਪੜ੍ਹੋ ਕੀ ਕਿਹਾ?

CM Punjab
CM Punjab: ਅੱਤਵਾਦ ਖਿਲਾਫ਼ ਲੜਾਈ 'ਤੇ ਮੁੱਖ ਮੰਤਰੀ ਮਾਨ ਦਾ ਬਿਆਨ, ਪੜ੍ਹੋ ਕੀ ਕਿਹਾ?

CM Punjab: ਚੰਡੀਗੜ੍ਹ। ਭਾਰਤੀ ਫੌਜ ਵੱਲੋਂ ਪਾਕਿਸਤਾਨ ‘ਚ ਅੱਤਵਾਦੀ ਟਿਕਾਣਿਆਂ ‘ਤੇ ਸਟਰਾਈਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਦੇਸ਼ ਪ੍ਰਤੀ ਮੁਹੱਬਤ ਨੂੰ ਬਿਆਨ ਕੀਤਾ ਹੈ।

ਉਨ੍ਹਾਂ ਆਪਣੇ ਐਕਸ (ਪਹਿਲਾਂ ਟਵਿੱਟਰ) ਹੈਂਡਲ ‘ਤੇ ਲਿਖਿਆ ਹੈ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।