ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News CM Punjab: ਲੁ...

    CM Punjab: ਲੁਧਿਆਣਾ ਜਿੱਤ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਅਇਆ ਸਾਹਮਣੇ

    CM Punjab
    CM Punjab: ਲੁਧਿਆਣਾ ਜਿੱਤ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਅਇਆ ਸਾਹਮਣੇ

    CM Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਪੱਛਮੀ ਜਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਨਤੀਜਿਆਂ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ (ਸਾਬਕਾ ਟਵਿੱਟਰ) ਹੈਂਡਲ ‘ਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲੁਧਿਆਣਾ ਪੱਛਮੀ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

    ਉਨ੍ਹਾਂ ਆਪਣੀ ਪੋਸਟ ‘ਚ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

    Read Also : Live! ਲੁਧਿਆਣਾ ਜਿਮਨੀ ਚੋਣਾਂ, ਕਿਸ ਨੇ ਮਾਰੀ ਬਾਜੀ?, ਆ ਗਏ ਨਤੀਜੇ

    ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।