ਮੁੱਖ ਮੰਤਰੀ ਮਾਨ ਨੇ ਐੱਸਵਾਈਐੱਲ ਨੂੰ ਲੈ ਕੇ ਕੀਤੇ ਨਵੇਂ-ਨਵੇਂ ਖੁਲਾਸੇ, ਸਭ ਹੈਰਾਨ

ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਐੱਸਵਾਈਐੱਲ ਦੀ ਉਸਾਰੀ ਲਈ ਨਾ ਮੁਆਫ਼ੀਯੋਗ ਅਪਰਾਧ ਕੀਤੇ- CM Bhagwant Mann

  • ਐਕਸ ’ਤੇ ਟਵੀਟ ਕਰਕੇ ‘ਆਪ’ ਨੂੰ ਘੇਰਨ ਵਾਲੇ ਵੱਖ ਵੱਖ ਵਿਰੋਧੀਆਂ ਪਾਰਟੀਆਂ ਦੇ ਨੁਮਾਇੰਦਿਆਂ ’ਚੋਂ ਕਿਸੇ ਨਾ ਕੀਤੀ ਬਹਿਸ ’ਚ ਸ਼ਿਰਕਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ‘ਇਹ ਲੀਡਰ ਬੀਤੇ 25 ਦਿਨ ਤੋਂ ਉਨਾਂ ਅਤੇ ਉਨਾਂ ਦੀ ਸਰਕਾਰ ਦੇ ਖਿਲਾਫ ਇੱਕ ਵੀ ਕਮੀ ਲੱਭਣ ’ਚ ਨਾਕਾਮਯਾਬ ਰਹੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ’ਤੇ ਉਨਾਂ ਦਾ ਸਾਹਮਣਾ ਕਰਨ ਦੀ ਜ਼ੁਅੱਰਤ ਨਾ ਸਕੇ।’ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੋਟੋਰੀਅਮ ਵਿਖੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰ ਰਹੇ ਸਨ। ਜਿੱਥੇ ਖੁੱਲੇ ਸੱਦੇ ਦੇ ਬਾਵਜੂਦ ਵਿਰੋਧੀ ਵੱਖ ਵੱਖ ਪਾਰਟੀਆਂ ਦੇ ਕਿਸੇ ਵੀ ਨੁਮਾਇੰਦੇ ਨੇ ਸ਼ਿਰਕਤ ਨਹੀਂ ਕੀਤੀ। (CM Bhagwant Mann)

ਇਹ ਵੀ ਪੜ੍ਹੋ : ਜੀਰਕਪੁਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਗੈਂਗਸਟਰ ਦੇ ਵੱਜੀ ਗੋਲੀ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਜੇਕਰ ਇਨਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਹ ਦੁੱਧ ਧੋਤੇ ਸਾਬਤ ਹੋ ਗਏ ਹਨ। ਉਨਾਂ ਦੇਖਣ/ਸੁਣਨ ਵਾਲਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਕੋਲ ਆਉਣ ਵਾਲੇ ਹਰੇਕ ਸਿਆਸੀ ਆਗੂ ਨੂੰ ਪੰਜਾਬ ਦੇ ਮਸਲਿਆਂ ’ਤੇ ਹੋਈ ਬਹਿਸ ’ਚੋਂ ਭੱਜਣ ਦਾ ਕਾਰਨ ਜਰੂਰ ਪੁੱਛਣ। ਭੱਜਣ ਦੀ ਬਜਾਇ ਇਨਾਂ ਸਿਆਸਤਦਾਨਾਂ ਨੇ ਲੋਕਾਂ ਨੂੰ ਇਹ ਹਰ ਮੁੱਦੇ ’ਤੇ ਜਵਾਬਦੇਹ ਹੋਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਬਹਿਸ ’ਚੋਂ ਭੱਜਣ ਵਾਲਿਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ- ਮੁਆਫੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ।

Bhagwant Mann

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਆਪਣੇ ਚਿਹਰੇ ’ਤੇ ਚਾਹੁੰਦੇ ਹੋ ਚਾਂਦੀ ਜਿਹੀ ਚਮਕ, ਤਾਂ ਅੱਜ ਤੋਂ ਸ਼ੁਰੂ ਕਰੋ ਇਹ ਯੋਗ ਆਸਣ

ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ ਸਭ ਜਾਣਦੇ ਨੇ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸਵਾਈਐਲ ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ ਸਿੰਘ ਬਾਦਲ ਦੀ ਸਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ’ਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ।