ਮੁੱਖ ਮੰਤਰੀ ਵੱਲੋਂ ਸੂਬੇ ’ਚ ਹਾਈ ਅਲਰਟ ਦੇ ਆਦੇਸ਼
ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈਈਡੀ ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐੱਸਆਈ ਸਮਰਥਤ ਅੱਤਵਾਦੀ ਮਾਡਿਊਲ ਦੇ ਚਾਰ ਹੋਰ ਮੈਂਬਰਾਂ ਦੀ ਗਿ੍ਰਫਤਾਰੀ ਤੋਂ ਬਾਅਦ ਰਾਜ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਪਿਛਲੇ 40 ਦਿਨਾਂ ਵਿੱਚ ਸੂਬੇ ਵਿੱਚ ਪਾਕਿਸਤਾਨੀ ਦਹਿਸਤਗਰਦੀ ਮਾਡਿਊਲ ਦਾ ਪਰਦਾਫਾਸ ਹੋਣ ਦਾ ਇਹ ਚੌਥਾ ਮਾਮਲਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜਦਗੀ ਕੀਤੀ ਗਈ ਹੈ , ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗਿ੍ਰਫਤਾਰ ਕੀਤਾ ਗਿਆ ਸੀ।
ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸਾਂਤੀ ਭੰਗ ਕਰਨ ਦੀਆਂ ਵਧੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਹਾਈ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ, ਖਾਸ ਕਰਕੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਦੁਬਾਰਾ ਖੁੱਲ੍ਹਣ ਦੇ ਨਾਲ -ਨਾਲ ਤਿਉਹਾਰਾਂ ਦੇ ਮੌਸਮ ਅਤੇ ਵਿਧਾਨ ਸਭਾ ਚੋਣਾਂ ਅੱਗੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਰੁਝੇਵੇਂ ਵਾਲੀਆਂ ਥਾਵਾਂ ਜਿਵੇਂ ਕਿ ਬਾਜਾਰਾਂ ਆਦਿ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸੀਲ ਥਾਵਾਂ ਵਿੱਚ ਉੱਚ ਪੱਧਰੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਗਿ੍ਰਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਪਾਕਿਸਤਾਨ ਸਥਿਤ ਆਈਐੱਸਵਾਈਐੱਫ ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਵਸਨੀਕ ਕਾਸਿਮ ਅਤੇ ਮੋਗਾ ਜਿਲ੍ਹੇ ਦੇ ਪੀਐਸ ਸਮਾਲਸਰ, ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਦੀ ਪਛਾਣ ਕੀਤੀ, ਜੋ ਇਸ ਸਮੇਂ ਪਾਕਿਸਤਾਨ ਵਿੱਚ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ