ਮੁੱਖ ਮੰਤਰੀ ਵੱਲੋਂ ਝੋਨੇ ਦੀ ਆਮ ਖਰੀਦ ਨੂੰ ਜਲਦ ਸੁਰੂ ਕਰਨ ਦੇ ਆਦੇਸ

ਅਧਿਕਾਰੀਆਂ ਨੇ ਐਮਰਜੈਂਸੀ ਮੀਟਿੰਗ ਬੁਲਾਈ

  • ਮੰਡੀ ਬੋਰਡ ਅੱਜ ਸਾਮ 5 ਵਜੇ ਤੱਕ ਕਾਰਵਾਈ ਦੀ ਰਿਪੋਰਟ ਸੌਂਪੇਗਾ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ।
ਮੁੱਖ ਮੰਤਰੀ ਦੇ ਦਿਸਾ-ਨਿਰਦੇਸਾਂ ‘ਤੇ ਕਾਰਵਾਈ ਕਰਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ ਵੱਲੋਂ ਸਾਰੀਆਂ ਖਰੀਦ ਏਜੰਸੀਆਂ, ਐਫਸੀਆਈ ਅਤੇ ਮੰਡੀ ਬੋਰਡ ਦੇ ਮੁਖੀਆਂ ਦੀ ਮੀਟਿੰਗ ਬੁਲਾਈ ਗਈ। ਅਧਿਕਾਰੀਆਂ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਅਤੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ’ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜਾ ਲਿਆ।

ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਝੋਨੇ ਦੇ ਭੰਡਾਰ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸੰਗਰੂਰ ਅਤੇ ਪਟਿਆਲਾ ਦੀਆਂ ਕੁਝ ਨੀਵੀਆਂ ਮੰਡੀਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਸੀ, ਜਿੱਥੇ ਪਾਣੀ ਦੇ ਨਿਕਾਸ ਲਈ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਝੋਨੇ ਨੂੰ ਸੁਕਾਉਣ ਅਤੇ ਟਰਾਲੀਆਂ ਤੇ ਟਰੱਕਾਂ ਦੇ ਨਿਰਵਿਘਨ ਦਾਖਲੇ ਅਤੇ ਨਿਕਾਸ ਦੀ ਸਹੂਲਤ ਲਈ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੋਚਾ ਲਗਾਉਣ ਅਤੇ ਸੁਕਾਉਣ ਲਈ ਮੰਡੀ ਬੋਰਡ ਵੱਲੋਂ ਅੱਜ ਰੋਜ਼ਾਨਾ ਦਿਹਾੜੀ ਦੇ ਆਧਾਰ ‘ਤੇ ਵਿਸੇਸ ਲੇਬਰ ਲਗਾਈ ਜਾਵੇਗੀ।
ਇਸ ਦੌਰਾਨ ਮੰਡੀ ਬੋਰਡ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜਦੋਂ ਵੀ ਝੋਨੇ ਵਿੱਚ ਨਮੀ ਮਿਲੇ, ਆੜਤੀਏ ਝੋਨੇ ਨੂੰ ਸੁਕਾਉਣ ਲਈ ਤੁਰੰਤ ਕਦਮ ਚੁੱਕਣ ਤਾਂ ਜੋ ਇਸ ਦੀ ਜਲਦ ਖਰੀਦ ਕੀਤੀ ਜਾ ਸਕੇ। ਸਕੱਤਰ ਮੰਡੀ ਬੋਰਡ ਨੂੰ ਅੱਜ ਸਾਮ 5 ਵਜੇ ਤੱਕ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ ਕਰਨ ਦੇ ਨਿਰਦੇਸ ਦਿੱਤੇ ਗਏ ਹਨ।

ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀ.ਐੱਸ.ਡਬਲਿਊ.ਸੀ ਦੇ ਮੈਨੇਜਿੰਗ ਡਾਇਰੈਕਟਰਾਂ ਤੋਂ ਇਲਾਵਾ ਜੀ.ਐੱਮ., ਐੱਫ.ਸੀ.ਆਈ. ਨੂੰ ਆਮ ਖਰੀਦ ਕਾਰਜਾਂ ਦੀ ਬਹਾਲੀ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦਾ ਦੌਰਾ ਕਰਨ ਲਈ ਵੀ ਕਿਹਾ ਗਿਆ।
ਇਸੇ ਤਰਾਂ ਮੌਸਮ ਦੇ ਸਾਫ ਹੋਣ ਦੇ ਮੱਦੇਨਜਰ ਸਾਰੀਆਂ ਖਰੀਦ ਏਜੰਸੀਆਂ ਨੂੰ ਚੁਕਾਈ ਦਾ ਕੰਮ ਤੁਰੰਤ ਸੁਰੂ ਕਰਨ ਦੇ ਨਿਰਦੇਸ ਦਿੱਤੇ ਗਏ ਹਨ। ਐਮਡੀਜ ਨੂੰ ਆਪਣੇ ਜਲਿੇ ਦੇ ਸਟਾਫ ਨੂੰ ਅੱਜ ਸਾਰੀਆਂ ਮੰਡੀਆਂ ਦਾ ਦੌਰਾ ਕਰਨ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ, ਆੜਤੀਆਂ ਅਤੇ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਜਲਦੀ ਸੁਰੂ ਕਰਨ ਦਾ ਭਰੋਸਾ ਦੇਣ ਲਈ ਆਦੇਸ ਦਿੱਤੇ ਗਏ।

ਮਾਰਕਫੈੱਡ ਦੇ ਐਮਡੀ ਨੇ ਦੱਸਿਆ ਕਿ ਧੁੱਪ ਦੇ ਮੱਦੇਨਜਰ ਅੱਜ ਦੁਪਹਿਰ ਬਾਅਦ ਮੰਡੀਆਂ ਵਿੱਚ ਖਰੀਦ ਸੁਰੂ ਹੋਣ ਦੀ ਉਮੀਦ ਹੈ।
ਇਹ ਮਹਿਸੂਸ ਕੀਤਾ ਗਿਆ ਹੈ ਕਿ ਸਾਂਝੇ ਯਤਨਾਂ ਨਾਲ 24 ਘੰਟਿਆਂ ਅੰਦਰ ਆਮ ਖਰੀਦ ਕਾਰਜਾਂ ਨੂੰ ਪੂਰੀ ਤਰਾਂ ਬਹਾਲ ਕੀਤਾ ਜਾ ਸਕਦਾ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਸਖਤ ਮਿਹਨਤ ਕਰਨ ਲਈ ਕਿਹਾ ਗਿਆ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਮਡੀ ਪਨਸਪ ਰਵਿੰਦਰ ਕੌਸਕਿ, ਐਮਡੀ ਮਾਰਕਫੈਡ ਵਰੁਣ ਰੂਜਮ, ਜੀਐਮ ਐਫਸੀਆਈ ਅਰਸਦੀਪ ਸਿੰਘ ਥਿੰਦ, ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਅਭਿਨਵ ਤਿ੍ਰਖਾ, ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਐਮਡੀ ਪੀਐਸਡਬਲਯੂਸੀ ਯਸਨਜੀਤ ਸਿੰਘ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ