ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ

Panjab University
ਚੰਡੀਗੜ੍ਹ : ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ (Panjab University)

  • ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਨੀਵਰਸਿਟੀ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ। (Panjab University)

ਇਸ ਬਾਰੇ ਵਿਸਥਾਰ ਵਿਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਦੋਂਕਿ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। (Panjab University)

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ

ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕਰਦਿਆਂ ਕਿਹਾ, “ਇਨਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।” (Panjab University)

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ

ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਣਮੱਤੀ ਸੰਸਥਾ ਨੇ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।