ਪੰਜਾਬ ਦੇ ਸਾਰੇ CP ਤੇ SSP ਅਧਿਕਾਰੀਆਂ ਨਾਲ ਕੀਤੀ ਮੀਟਿੰਗ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਨਸ਼ੇ ਨੂੰ ਖਤਮ ਕਰਨ ਲਈ ਮਾਨ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਉਨਾਂ ਨਸ਼ਿਆਂ ‘ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ ‘ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਕਿਹਾ। ਮੀਟਿੰਗ ’ਚ ਮੁੱਖ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਉਣ ਲਈ ਆਖਿਆ ਹੈ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।