ਨਜਾਇਜ਼ ਕਬਜਿਆਂ ਸਬੰਧੀ ਮੁੱਖ ਮੰਤਰੀ ਨੇ ਦਿੱਤੀ ਚੇਤਾਵਨੀ

Chief Minister
ਮੁੱਖ ਮੰਤਰੀ ਭਗਵੰਤ ਮਾਨ।

31 ਮਈ ਤੱਕ ਦਾ ਦਿੱਤਾ ਅਲਟੀਮੇਟਮ | Chief Minister

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੱਤਾ ’ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਸਰਕਾਰੀ ਜ਼ਮੀਨ ਤੋਂ ਕਬਜ਼ੇ ਛੁਡਵਾਉਣ ਦਾ ਕੰਮ ਸਭ ਤੋਂ ਵੱਧ ਤੇਜ਼ੀ ਨਾਲ ਕੀਤਾ ਗਿਆ। ਹੁਣ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਜਿਸ ਵਿੱਚ ਮੁੰਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰਾਂ ਨੂੰ ਨਜਾਇਜ਼ ਕਬਜ਼ੇ ਛੱਡਣ ਲਈ ਕਿਹਾ ਹੈ। (Chief Minister)

ਇਹ ਵੀ ਪੜ੍ਹੋ : ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ

ਨਜਾਇਜ਼ ਕਬਜ਼ੇ ਕਰਨ ਵਾਲੇ ਰਸੂਖਦਾਰ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਚਿਤਾਵਨੀ ਦਿੰਤੀ ਹੈ ਕਿ ਜੇਕਰ ਲੋਕਾਂ ਨੇ ਕਬਜ਼ੇ ਨਾ ਛੱਡੇ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ ’ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ’ਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿਯਮਾਂ ਨੂੰ ਛਿੱਕੇ ਟੰਗਿਆ : ਮੁੱਖ ਮੰਤਰੀ

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰਸੂਖ਼ਵਾਨਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜੋ ਸਰਾਸਰ ਧੱਕਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਂ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਅਤੇ ਨਾਜਾਇਜ਼ ਕਬਜ਼ਿਆਂ ਅਧੀਨ ਆਉਂਦੀ ਇਕ-ਇਕ ਇੰਚ ਸਰਕਾਰੀ ਜ਼ਮੀਨ ਨੂੰ ਹਰ ਕੀਮਤ ਉਤੇ ਖ਼ਾਲੀ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ 31 ਮਈ ਤੱਕ ਆਪਣੇ ਆਪ ਕਬਜ਼ੇ ਹਟਾ ਦੇਣ, ਨਹੀਂ ਤਾਂ ਸਰਕਾਰ ਜ਼ਮੀਨ ਖ਼ਾਲੀ ਕਰਵਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਬਜ਼ੇ ਹਟਾਉਣ ਲਈ ਸੂਬਾ ਸਰਕਾਰ ਪਹਿਲੀ ਜੂਨ ਤੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਕਿਸੇ ਨੂੰ ਵੀ ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਅਜਿਹੀਆਂ ਜ਼ਮੀਨਾਂ ਉਤੇ ਜੇ ਕੋਈ ਰਹਿ ਰਿਹਾ ਹੈ, ਉਸ ਨੂੰ ਡਰਨ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਹਟਾਇਆ ਨਹੀਂ ਜਾਵੇਗਾ।