ਮੁੱਖ ਮੰਤਰੀ ਦਾ ਐਲਾਨ, ਅੱਧੇ ਕਿਰਾਏ ’ਤੇ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

ਮੁੱਖ ਮੰਤਰੀ ਦਾ ਐਲਾਨ, ਅੱਧੇ ਕਿਰਾਏ ’ਤੇ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ। ਹੁਣ ਪੰਜਾਬ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਸਿੱਧੀਆਂ ਬੱਸਾਂ ਚੱਲਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਚੱਲ ਰਹੇ ਵੱਖ-ਵੱਖ ਮਾਫੀਆ ’ਤੇ ਨਕੇਲ ਕੱਸ ਰਹੀ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ 15 ਜੂਨ ਤੋਂ ਵੋਲਵੋ ਬੱਸਾਂ ਪ੍ਰਾਈਵੋਟ ਨਾਲੋਂ ਅੱਧੇ ਕਿਰਾਏ ’ਤੇ ਸਿੱਧੀਆਂ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਐਲਾਨ ਕੀਤਾ ਹੈ।

ਮਾਨ ਨੇ ਕਿਹਾ ਕਿ ਐੱਨ. ਆਰ. ਆਈ. ਹਮੇਸ਼ਾ ਸ਼ਿਕਾਇਤ ਕਰਦੇ ਸਨ ਕਿ ਏਅਰਪੋਰਟ ਆਉਣ ਜਾਣ ਲਈ ਪ੍ਰਾਈਵੇਟ ਬੱਸਾਂ ਜਾਂ ਨਿੱਜੀ ਗੱਡੀਆਂ ਦੀ ਵਰਤੋਂ ਹੀ ਕਿਉ ਕਰਨੀ ਪੈਂਦੀ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਵੋਲਵੋ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧਾ ਹੋਵੇਗਾ ਅਤੇ ਸਹੂਲਤਾਂ ਵੀ ਪ੍ਰਾਈਵੇਟ ਨਾਲੋਂ ਜ਼ਿਆਦਾ ਹੋਣਗੀਆਂ। ਇਨ੍ਹਾਂ ਬੱਸਾਂ ਦੀ ਬੂਕਿੰਗ ਰੋਡਵੇਜ਼, ਪਨਬਸ ਜਾਂ ਪੈਪਸੂ ਦੀ ਵੈੱਬਸਾਈਟ ’ਤੇ ਜਾ ਕੇ ਕੀਤੀ ਜਾ ਸਕਦੀ ਹੈ ਜਾਂ ਇਨ੍ਹਾਂ ਦਾ ਸ਼ਡਿਊਲ ਦੇਖਿਆ ਜਾ ਸਕਦਾ ਹੈ।

ਮਾਨ ਨੇ ਕਿਹਾ ਕਿ ਇਸ ਨਾਲ ਬੱਸ ਮਾਫੀਆ ਨੂੰ ਖ਼ਤਮ ਕਰਨ ਵਿਚ ਮਦਦ ਮਿਲੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਚਨਬੱਧ ਹੈ ਕਿ ਲੋਕਾਂ ਦੇ ਟੈਕਸਾਂ ਦਾ ਪੈਸਾ ਲੋਕਾਂ ਦੇ ਵਿਕਾਸ ’ਤੇ ਹੀ ਖਰਚ ਕੀਤਾ ਜਾਵੇ। ਪਹਿਲੀਆਂ ਸਰਕਾਰਾਂ ਸਮੇਂ ਅਜਿਹਾ ਨਹੀਂ ਸੀ ਹੁੰਦਾ ਅਤੇ ਲੋਕਾਂ ਦਾ ਪੈਸਾ ਕੁੱਝ ਲੋਕਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਵਲੋਂ ਦਿੱਤੇ ਜਾਂਦੇ ਸੁਝਾਅ ਨਾਲ ਹੀ ਸਰਕਾਰ ਕੰਮ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here