16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ (Punjab News)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। 16ਵੇਂ ਵਿੱਤ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਚੰਡੀਗੜ੍ਹ ਵਿੱਚ 16ਵੇਂ ਵਿੱਤ ਕਮਿਸ਼ਨ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਨੀਤੀ ਆਯੋਗ ਦੇ ਸਾਬਕਾ ਉਪ ਚੇਅਰਮੈਨ ਅਰਵਿੰਦ ਪਨਗੜੀਆ ਸਮੇਤ ਪੰਜਾਬ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। Punjab News
ਇਹ ਵੀ ਪੜ੍ਹੋ: ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ
ਮੀਟਿੰਗ ’ਚ ਮੁੱਖ ਮੰਤਰੀ ਮਾਨ ਨੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਫਸਵ ਵਿਵਿਧਤਾ, ਡਿੱਗਦੇ ਪਾਣੀ ਦੇ ਪੱਧਰ ਅਤੇ ਉਦਯੋਗ ਮੁੱਦਿਆਂ ਸਮੇਤ ਕਈ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਲਈ ਵਿੱਤ ਕਮਿਸ਼ਨ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਇਸ ਗੱਲ ’ਤੇ ਵੀ ਵਿਚਾਰ ਕੀਤਾ ਗਿਆ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਬਜਾਇ ਦੂਜੀਆਂ ਫਸਲਾਂ ਦੀ ਖੇਤੀ ਕਰਨੀ ਚਾਹੀਦਾ ਹੈ। Punjab News
ਪੰਜਾਬ ਸਰਕਾਰ ਨੇ ਝੋਨੇ ਦੀ ਫਸਲ ਦੀ ਥਾਂ ਹੋਰ ਫਸਲ ਲਈ ਕੀਤਾ ਹੈ ਵੱਡਾ ਐਲਾਨ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਫਸਲੀ ਵਿਭਿੰਨਤਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਜਿਹੜੇ ਕਿਸਾਨ ਝੋਨੇ ਦੀ ਬਜਾਏ ਹੋਰ ਫਸਲਾਂ ਦੀ ਕਾਸ਼ਤ ਕਰਦੇ ਹਨ, ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।