Punjab News: ਲਹਿਰਾ ਵਿਧਾਨ ਸਭਾ ਹਲਕੇ ਨੂੰ ਮੁੱਖ ਮੰਤਰੀ ਦਾ ਵੱਡਾ ਤੋਹਫਾ, ਇਲਾਕੇ ਵਾਸੀ ਹੋਏ ਖੁਸ਼

Punjab News
Punjab News: ਲਹਿਰਾ ਵਿਧਾਨ ਸਭਾ ਹਲਕੇ ਨੂੰ ਮੁੱਖ ਮੰਤਰੀ ਦਾ ਵੱਡਾ ਤੋਹਫਾ, ਇਲਾਕੇ ਵਾਸੀ ਹੋਏ ਖੁਸ਼

ਕੋਈ ਮੁੱਦਾ ਨਾ ਹੋਣ ਕਾਰਨ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ : ਮੁੱਖ ਮੰਤਰੀ

ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ

Punjab News: (ਰਾਜ ਸਿੰਗਲਾ/ਨੈਨਸੀ ਇੰਸਾਂ) ਲਹਿਰਾਗਾਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਨਿਸ਼ਾਨਾ ਸਾਧਦਿਆਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬਾਜਵਾ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਵਾਪਸੀ ਲਈ ਨਜ਼ਰਾਂ ਲਾਈ ਬੈਠੇ ਹਨ ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ ਅਤੇ ਉਹ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਇਹ ਵੀ ਪੜ੍ਹੋ: Punjab Schools: ਪੰਜਾਬ ਦੇ ਸਕੂਲ ਆਫ਼ ਐਮੀਨੈਂਸ ‘ਚ MiG-21 ਜੈੱਟ!, ਵਿਦਿਆਰਥੀ ਜੀਵਨ ‘ਚ ਨਵੀਂ ਕਿਰਨ ਹੋਵੇਗੀ ਪੈਦਾ

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਾਗੀ ਹੈ।
ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, ‘ਮੈਂ ਹੁਣ ਲੋਕਾਂ ਦੇ ਪਿਆਰ ਦਾ ਕਰਜ਼ਾ ਚੁਕਾ ਰਿਹਾ ਹਾਂ।’ ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰਿਆਂ, ਖੇਤ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ।

ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਵੰਡੇ ਚੈੱਕ

ਇਸ ਤੋਂ ਇਲਾਵਾ ਇਕ ਸਮਾਗਮ ਵਿੱਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ ’ਤੇ ਅਧਾਰਤ ਹੁੰਦਾ ਹੈ। ਉਨ੍ਹਾਂ ਨੇ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ।

Punjab News Punjab News

ਲਹਿਰਾ ਨੂੰ ਮਿਲੇ ਕਰੋੜਾਂ ਦੇ ਪ੍ਰਾਜੈਕਟ

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਉਹਨਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ, ਜਿਸ ਦਾ ਉਦੇਸ਼ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। Punjab News

Punjab News Punjab News

ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ

ਇਸ ਮੌਕੇ ਮੁੱਖ ਮੰਤਰੀ ਨੇ 15.92 ਕਰੋੜ ਦੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ ਇਸ ਮੌਕੇ ਉਹਨਾਂ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਐੱਸਡੀਐੱਮ ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਸਟਾਫ ਰੂਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਮੁੱਖ ਮੰਤਰੀ ਨੇ ਸੌਰਭ ਗੋਇਲ ਫਾਊਂਡੇਸ਼ਨ ਦੁਆਰਾ ਚਲਾਈ ਜਾ ਰਹੀ ‘ਆਪ ਕੀ ਰਸੋਈ’ ਦਾ ਵੀ ਦੌਰਾ ਕੀਤਾ ਉਨ੍ਹਾਂ ਨੇ ਸੌਰਭ ਕੰਪਲੈਕਸ ਵਿਖੇ ਨਵੇਂ ਹਾਲ ਦਾ ਉਦਘਾਟਨ ਵੀ ਕੀਤਾ।