Kisan Protest : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਮੁੱਖ ਮੰਤਰੀ ਦਾ ਵੱਡਾ ਬਿਆਨ

Kisan Protest

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਮਗਰੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ ਘੱਟ ਸਮੱਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ। (Chief Minister)

ਮੁੱਖ ਮੰਤਰੀ (Chief Minister) ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐੱਮਐੱਸਪੀ ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ ’ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫਸਲਾਂ ਦੀ ਖਰੀਦ ਲਈ ਸਮਝੌਤਾ ਕੀਤਾ ਜਾਵੇ। (Kisan Protest)

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮੱਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬਚਤ ਹੋਣ ਦੇ ਨਾਲ-ਨਾਲ ਕਿਸਾਨਾ ਨੂੰ ਝੋਨੇ ਦੇ ਚੱਕਰ ’ਚੋਂ ਬਾਹਰ ਕੱਢਣ ਦੇ ਨਾਲ ਨਾਲ ਸੂਬੇ ਦੇ ਕੀਮਤੀ ਪਾਦੀ ਦੀ ਵੀ ਬੱਚਤ ਹੋਵੇਗੀ।

Chief Minister

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫਰਜ਼ ਲਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। (Kisan Protest)

UPI : ਡਿਜ਼ੀਟਲ ਲੈਣ-ਦੇਣ ਦੀ ਵਧਦੀ ਹਰਮਨਪਿਆਰਤਾ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਦਰਵਾਜੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।

ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ | Kisan Protest

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋੲਂ ਵੀ ਨੌਜਵਾਨ ਪਾਣੀ ਦੀਆਂ ਵਾਛੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।

ਮਾਮਲਿਆਂ ’ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।