CM Punjab: ਚੰਡੀਗੜ੍ਹ। ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ। ਅਸੀਂ ਕਿਸ ਵੀ ਕੀਮਤ ’ਤੇ ਇਸ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।
Read Also : Rain Alert: ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਦਿੱਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨਜਮੈਂਟ ਬੋਰਡ ਰਾਹੀਂ ਸਾਡੇ ’ਤੇ ਵਾਧੂ ਪਾਣੀ ਦੇਣ ਲਈ ਦਬਾਅ ਪਾ ਰਹੀ ਹੈ ਪਰ ਸਾਡੇ ਕੋਲ ਇਕ ਬੂੰਦ ਵੀ ਫਾਲਤੂ ਪਾਣੀ ਨਹੀਂ ਹੈ ਅਤੇ ਅਸੀਂ ਪਹਿਲਾਂ ਹੀ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇ ਚੁੱਕੇ ਹਨ। CM Punjab
ਉਨ੍ਹਾਂ ਕਿਹਾ ਕਿ ਇਸ ਦੇ ਲਈ ਕੇਂਦਰ ਸਰਕਾਰ ਸਾਡੇ ’ਤੇ ਦਬਾਅ ਪਾ ਕੇ ਕੋਝੀ ਚਾਲ ਚੱਲ ਰਹੀ ਹੈ, ਜਿਸ ਨੂੰ ਅਸੀਂ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿਆਂਗੇ। ਦੱਸਣਯੋਗ ਹੈ ਕਿ ਬੀ. ਬੀ. ਐੱਮ. ਬੀ. ਦੀ ਮੀਟਿੰਗ ’ਚ ਪੰਜਾਬ ਵਲੋਂ ਹਰਿਆਣਾ ਨੂੰ ਪਾਣੀ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਹੈ।