ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (Chief Minister) ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਰਤੇ ਗਏ ਅਪਮਾਨਜਨਕ ਸ਼ਬਦ ਦਾ ਜਵਾਬ ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਦਿੱਤਾ। ਉਨ੍ਹਾਂ ਜਵਾਬ ਦਿੰਦਿਆਂ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਾਰੇ ਗਲਤ ਸ਼ਬਦਾਵਲੀ ਵਰਤ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਸੁਖਬੀਰ ਸਿੰਘ ਬਾਦਲ ’ਤੇ ਪਲਟਵਾਰ ਕਰਦਿਆਂ ਲਿਖਿਆ ਹੈ ਕਿ ‘ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…
ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ… pic.twitter.com/QPI9ljPalC
— Bhagwant Mann (@BhagwantMann) June 15, 2023
Chief Minister ਲਈ ਕਹੇ ਇਹ ਸ਼ਬਦ
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਸਾਂਝੀ ਕੀਤੀ ਵੀਡੀਓ ’ਚ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਤਅੇ ਕਹਿ ਰਹੇ ਹਨ ਜਦੋਂ ਦਾ ਪੰਜਬ ਬਣਿਆ ਹੈ ਪੰਜਾਬ ’ਚ ਚਾਰ ਮੁੱਖ ਮੰਤਰੀ ਬਣੇ ਹਨ, ਤਿੰਨ ਹੀ ਸਮਝ ਲਓ। ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਹਨ ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ। ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਬਣੇ ਰਹੇ ਅਤੇ ਬੇਅੰਤ ਸਿੰਘ ਵੀ ਮੁੱਖ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਹੁਣ ਇੱਕ ਬਣਿਆ ਹੈ,….., ਉਸ ਨੂੰ ਇੱਕ ਸਾਲ ਹੋਇਆ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਟਵੀਟ ਰਾਹੀਂ ਮੋੜਵਾਂ ਜਵਾਬ ਦਿੱਤਾ ਹੈ।