Monsoon: ਡਿਪਟੀ ਕਮਿਸ਼ਨਰਾਂ ਨੂੰ ਮੁੱਖ ਸਕੱਤਰ ਨੇ ਮਾਨਸੂਨ ਦੌਰਾਨ ਚਾੜ੍ਹੇ ਆਦੇਸ਼

Monsoon

ਪੰਜਾਬ ਦੇ ਮੁੱਖ ਸਕੱਤਰ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਲਿਆ ਗਿਆ ਜਾਇਜ਼ਾ | Monsoon

ਚੰਡੀਗੜ੍ਹ (ਅਸ਼ਵਨੀ ਚਾਵਲਾ)। Monsoon : ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜ਼ੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ।

ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।ਅਨੁਰਾਗ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। (Monsoon)

Also Read : ਪੰਜਾਬ ਦੀਆਂ ਔਰਤਾਂ ਲਈ ਮੰਤਰੀ ਡਾ. ਬਲਜੀਤ ਕੌਰ ਦਾ ਤੋਹਫ਼ਾ, ਹੁਣ ਨਹੀਂ ਹੋਵੇਗੀ ਪ੍ਰੇਸ਼ਾਨੀ

ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ’ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈਸੀ ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ।

Monsoon

ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ’ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ। ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇੇ।

LEAVE A REPLY

Please enter your comment!
Please enter your name here