(Child Care) ਸਾਧ-ਸੰਗਤ ਨੇ 25 ਗਰਭਵਤੀ ਔਰਤਾਂ ਨੂੰ ਦਿੱਤਾ ਪੌਸ਼ਟਿਕ ਆਹਾਰ
(ਸੁਨੀਲ ਚਾਵਲਾ) ਸਮਾਣ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ 25 ਅਤਿ ਜ਼ਰੂਰਤਮੰਦ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਦਿੱਤਾ ਗਿਆ। ਇਸ ਮੌਕੇ ਬਲਾਕ ਭੰਗੀਦਾਸ ਲਲਿਤ ਇੰਸਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਲਾਈਵ ਪ੍ਰੋਗਰਾਮ ਦੌਰਾਨ ਪੂਜਨੀਕ ਗੁਰੂ ਜੀ ਵੱਲੋਂ ਸ਼ਿਸ਼ੂ ਸੰਭਾਲ ਮੁਹਿੰਮ ਤਹਿਤ ਬਚਨ ਕੀਤੇ ਗਏ ਸਨ, ਜਿਸ ਤਹਿਤ ਅੱਜ ਬਲਾਕ ਸਮਾਣਾ ਦੀ ਸਾਧ-ਸੰਗਤ ਵੱਲੋਂ ਸ਼ਿਸ਼ੂ ਸੰਭਾਲ ਮੁਹਿੰਮ ਤਹਿਤ 25 ਅਤਿ ਜਰੂਰਤਮੰਦ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੌਸ਼ਟਿਕ ਆਹਾਰ ਜਿਸ ਵਿੱਚ ਫਰੂਟ, ਜੂਸ, ਦੇਸੀ ਘਿਓ, ਡਰਾਈ ਫਰੂਟ ਤੇ ਹੋਰ ਲੋੜੀਂਦਾ ਸਾਮਾਨ ਆਦਿ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਬਚਨਾਂ ਅਨੁਸਾਰ ਗਰਭਵਤੀ ਭੈਣਾਂ ਨੂੰ ਬੱਚੇ ਦੇ ਜਨਮ ਤੱਕ ਪੌਸ਼ਟਿਕ ਖੁਰਾਕ ਦਿੱਤੀ ਜਾਵੇ ਤਾਂ ਜੋ ਬੱਚਾ ਤੰਦਰੁਸਤ ਪੈਦਾ ਹੋਵੇ। ਉਨ੍ਹਾਂ ਪੂਜਨੀਕ ਗੁਰੂ ਜੀ ਦੇ ਚਰਨਾਂ ’ਚ ਬੇਨਤੀ ਕੀਤੀ ਕਿ ਬਲਾਕ ਸਮਾਣਾ ਦੀ ਸਾਧ-ਸੰਗਤ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਨ ਲਈ ਇਸੇ ਤਰ੍ਹਾਂ ਪ੍ਰੇਰਿਤ ਕਰਦੇ ਰਹਿਣ ਤੇ ਸੇਵਾ ਸਿਮਰਨ ਦਾ ਬਲ ਬਖਸ਼ਣ।
ਇਸ ਮੌਕੇ ਜਿਲ੍ਹਾ ਸੁਜਾਨ ਭੈਣ ਦਰਸ਼ਨਾ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਲਾਈਵ ਪ੍ਰੋਗਰਾਮ ਵਿੱਚ ਜੋ ਵੀ ਬਚਨ ਕੀਤੇ ਜਾਂਦੇ ਹਨ, ਉਸ ’ਤੇ ਸਾਧ-ਸੰਗਤ 100 ਪ੍ਰਤੀਸ਼ਤ ਅਮਲ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਧ-ਸੰਗਤ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਮਾਨਵਤਾ ਭਲਾਈ ਦੇ 139 ਕਾਰਜ ਵਧ-ਚੜ੍ਹ ਕੇ ਕਰ ਰਹੀ ਹੈ। ਇਸ ਮੌਕੇ ਸਮੂਹ 15 ਮੈਂਬਰ, ਸਮੂਹ ਸੁਜਾਨ ਭੈਣਾਂ, ਯੂਥ ਵਿਰਾਂਗਨਾਏਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਣੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ