School holidays Extended: ਬੱਚਿਆਂ ਦੀ ਹੋਈ ਮੌਜ਼, ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ

School holidays Extended
School holidays Extended: ਬੱਚਿਆਂ ਦੀ ਹੋਈ ਮੌਜ਼, Schools ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। School holidays Extended: ਪੂਰੇ ਦੇਸ਼ ’ਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਕੂਲਾਂ ’ਚ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਦੇਸ਼ਕ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੌਸਮ ਵਿਭਾਗ ਦੇ ਲਗਾਤਾਰ ਸ਼ੀਤਲਹਿਰ ਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਛੋਟੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਨੂੰ ਵਧਾਉਂਦੇ ਹੋਏ 11 ਜਨਵਰੀ ਤੱਕ ਆਨਲਾਈਨ ਕਲਾਸਾਂ ਦੇ ਆਦੇਸ਼ ਦਿੱਤੇ ਹਨ। ਨਾਲ ਹੀ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਵੇਰੇ 9:30 ਵਜੇ ਸਕੂਲ ਆਉਣਾ ਹੋਵੇਗਾ। Punjab Weather

ਇਹ ਖਬਰ ਵੀ ਪੜ੍ਹੋ : Earthquake: ਦੇਸ਼ ਦੇ ਇਹ ਹਿੱਸੇ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ, ਸਹਿਮੇ ਲੋਕ

ਦੁਪਹਿਰ 3:30 ਵਜੇ ਸਕੂਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਹ ਫੈਸਲਾ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਡਾਇਰੈਕਟਰ ਐੱਚਐੱਸ ਬਰਾੜ ਨੇ 24 ਦਸੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਸਾਲ ਸ਼ੀਤਲਹਿਰ ਨੂੰ ਵੇਖਦੇ ਹੋਏ 13 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ’ਚ ਸਾਰੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣੇ ਸਨ, ਪਰ ਠੰਢ ਤੇ ਕੋਹਰੇ ਨੂੰ ਵੇਖਦੇ ਹੋਏ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। School holidays Extended

LEAVE A REPLY

Please enter your comment!
Please enter your name here