
Annual Result: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦਾ ਸਲਾਨਾ ਨਤੀਜਾ ਸਕੂਲ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਦੀ ਯੋਗ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦੌਰਾਨ ਐਲਾਨਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਨਤੀਜਾ ਐਲਾਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Rishabh Pant: ਪੰਜਾਬ ਖਿਲਾਫ ਹਾਰ ਤੋਂ ਬਾਅਦ ਰਿਸ਼ਭ ਪੰਤ ਨੇ ਦੱਸਿਆ ਹਾਰ ਦਾ ਕਾਰਨ, ਜਾਣੋ
ਮਾਪੇ ਅਧਿਆਪਕ ਮਿਲਣੀ ਦਾ ਉੇਦੇਸ਼ ਵਿਦਿਆਰਥੀਆਂ ਦੀਆਂ ਕਮੀਆਂ ਅਤੇ ਪ੍ਰਾਪਤੀਆਂ ਸਾਂਝੀਆ ਕਰਨਾ ਹੈ। ਉਨ੍ਹਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬੇਨਤੀ ਕੀਤੀ ਗਈ ਸਾਰੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਦਾਖਲ ਕਰਵਾਓ ਤਾਂ ਜੋ ਬੱਚਿਆਂ ਨੂੰ ਕੁਆਲਿਟੀ ਦੀ ਐਜੁਕੇਸ਼ਨ ਮਿਲ ਸਕੇ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ। ਮਾਪੇ ਅਧਿਆਪਕ ਮਿਲਣੀ ਦੇ ਅੰਤ ’ਚ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਆਪਣੀ ਆਪਣੀ ਕਲਾਸ ’ਚੋਂ ਪਹਿਲਾ, ਦੂਜਾ ਅਤੇ ਤੀਜਾ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿੱਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੱਚਿਆਂ ਮਾਪੇ ਅਤੇ ਸਾਰਾ ਸਟਾਫ਼ ਹਾਜ਼ਰ ਸੀ। Annual Result