ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News Chinese Door ...

    Chinese Door Banned: ਦੇਵੀਗੜ੍ਹ ’ਚ ਚਾਈਨਾ ਡੋਰ ਦੇ ਗੱਟੂ ਕੀਤੇ ਬਰਾਮਦ

    Chinese Door Banned
    ਸਨੌਰ: ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਦੇਵੀਗੜ੍ਹ ਫੜੀ ਗਈ ਪਾਬੰਦੀ ਸ਼ੁਦਾ ਡੋਰ ਦਿਖਾਉਂਦੇ ਹੋਏ। ਤਸਵੀਰ : ਰਾਮ ਸਰੂਪ

    ਲੋਕਾਂ ਨੂੰ ਕੀਤੀ ਅਪੀਲ, ਪਾਬੰਦੀ ਵਾਲੀ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ | Chinese Door Banned

    Chinese Door Banned: (ਰਾਮ ਸਰੂਪ ਪੰਜੋਲਾ) ਸਨੌਰ। ਅੱਜ ਨਗਰ ਪੰਚਾਇਤ ਦੇਵੀਗੜ੍ਹ ਦੀ ਟੀਮ ਨੇ ਪਾਬੰਦੀਸ਼ੁਦਾ ਚਾਈਨਾ, ਨਾਈਲੋਨ, ਸਿੰਥੈਟਿਕ ਡੋਰ ਫੜਨ ਲਈ ਦੇਵੀਗੜ੍ਹ ਦੇ ਬਾਜ਼ਾਰ ਵਿੱਚ ਅਚਨਚੇਤ ਚੈਕਿੰਗ ਕਰਕੇ ਪਾਬੰਦੀਸ਼ੁਦਾ ਡੋਰ ਦੇ 87 ਗੱਟੂ ਬਰਾਮਦ ਕੀਤੇ। ਕਾਰਜ ਸਾਧਕ ਅਫ਼ਸਰ ਰਾਕੇਸ਼ ਅਰੋੜਾ ਨੇ ਦੱਸਿਆ ਕਿ ਪਟਿਆਲਾ ਪਿਹੋਵਾ ਰੋਡ ’ਤੇ ਜੇ.ਐਮ. ਟ੍ਰੇਡਰਜ ਤੋਂ 36 ਰੀਲਾਂ ਪਾਬੰਦੀਸ਼ੁਦਾ ਚਾਇਨਾ ਡੋਰ ਸਮੇਤ ਅਮਨਦੀਪ ਟ੍ਰੇਡਰਜ਼ ਤੋਂ 39 ਚੱਕਰੀਆਂ ਤੇ ਲੇਖਰਾਜ ਜਨਰਲ ਸਟੋਰ ਤੋਂ 12 ਚੱਕਰੀਆਂ ਪਾਬੰਦੀਸ਼ੁਦਾ ਡੋਰ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਬਰਾਮਦਗੀ ਪੁਲਿਸ ਨੂੰ ਸੌਂਪ ਕੇ ਅਗਲੇਰੀ ਕਾਰਵਾਈ ਲਈ ਲਿੱਖ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬੀ.ਐਨ.ਐਸ. ਦੀ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਲਾਗੂ ਹਨ।

    ਇਹ ਵੀ ਪੜ੍ਹੋ: Patiala News: ਡਿਪਟੀ ਕਮਿਸ਼ਨਰ ਵੱਲੋਂ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ

    ਰਾਕੇਸ਼ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕੋਈ ਡੋਰ ਨਾ ਵਰਤਣ ਕਿਉਂਕਿ ਇਸ ਡੋਰ ਦੀ ਵਰਤੋਂ ਕਰਨ ਕਰਕੇ ਲੋਕਾਂ ਨਾਲ ਗੰਭੀਰ ਹਾਦਸੇ, ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਹਨਾਂ ਹਾਦਸਿਆਂ ਤੇ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਬੋਰਡ ਨੇ ਨਿਰਦੇਸ਼ ਜਾਰੀ ਕਰਕੇ ਚਾਈਨਾ/ਨਾਈਲੋਨ/ਸਿੰਥੈਟਿਕ ਡੋਰ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਈ ਹੈ। Chinese Door Banned

    ਨਾਈਲੋਨ, ਪਲਾਸਟਿਕ ਜਾਂ ‘ਚਾਈਨਾ ਡੋਰ/ਮਾਂਝਾ’ ਸਮੇਤ ਕਿਸੇ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੀ ਪਤੰਗ ਉਠਾਉਣ ਵਾਲੀ ਡੋਰ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਦਰਾਮਦ ਅਤੇ ਵਰਤੋਂ ‘ਤੇ ਪਾਬੰਦੀ ਦੇ ਨਾਲ-ਨਾਲ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਕੋਈ ਹੋਰ ਸਿੰਥੈਟਿਕ ਡੋਰ, ਜਿਸ ’ਤੇ ਨਾ ਗਲਣਸ਼ੀਲ ਸਿੰਥੈਟਿਕ ਪਦਾਰਥ ਦੀ ਪਰਤ ਹੋਵੇ, ’ਤੇ ਵੀ ਪੂਰਨ ਪਾਬੰਦੀ ਹੈ। ਇਸ ਲਈ ਲੋਕ ਇਸ ਨੂੰ ਨਾ ਵਰਤਣ ਅਤੇ ਜੇਕਰ ਕੋਈ ਵੇਚਦਾ ਹੈ ਤਾਂ ਉਸਦੀ ਵੀ ਸੂਚਨਾ ਦਿੱਤੀ ਜਾਵੇ।

    LEAVE A REPLY

    Please enter your comment!
    Please enter your name here