China Door Banned: ਚਾਈਨਾ ਡੋਰ ‘ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ: ਪਵਿੱਤਰ ਸਿੰਘ ਤੇ ਜਸਵੰਤ ਸਿੰਘ

China Door Banned
ਅਮਲੋਹ : ਡਾ. ਪਵਿੱਤਰ ਸਿੰਘ ਲੋਟੇ ਤੇ ਡਾ. ਜਸਵੰਤ ਸਿੰਘ। ਤਸਵੀਰ: ਅਨਿਲ ਲੁਟਾਵਾ

China Door Banned: (ਅਨਿਲ ਲੁਟਾਵਾ) ਅਮਲੋਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਈਨਾਂ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਬਹੁਤ ਸਾਰੇ ਸਹਿਰਾਂ ਵਿਚ ਲੁਕ ਛੁਪ ਕੇ ਇਸ ਦੀ ਵਿਕਰੀ ਹੋ ਰਹੀ ਹੈ। ਇਸ ਖੂਨੀ ਡੋਰ ਕਾਰਨ ਕਈ ਲੋਕ ਅਤੇ ਪੰਛੀਆਂ ਦੀ ਮੌਤ ਹੋ ਚੁੱਕੀ ਹੈ, ਕਈ ਇਸ ਡੋਰ ਕਾਰਨ ਜਖਮੀ ਹੋਣ ਕਰਕੇ ਮੁਸ਼ਕਿਲਾਂ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ: Sirsa News: ਸਰਸਾ ਦੀ ਇਸ ਵਿਦਿਆਰਥਣ ਨੂੰ ਇਸ ਪ੍ਰਾਪਤੀ ਲਈ ਰਾਜਸਥਾਨ ਦੇ ਰਾਜਪਾਲ ਨੇ ਕੀਤਾ ਸਨਮਾਨਿਤ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਡਾ. ਪਵਿੱਤਰ ਸਿੰਘ ਲੋਟੇ ਤੇ ਬਾਬਾ ਬੰਦਾ ਸਿੰਘ ਬਹਾਦਰ ਸੁਸਾਇਟੀ ਦੇ ਪ੍ਰਧਾਨ ਡਾ. ਜਸਵੰਤ ਸਿੰਘ ਅਲਾਦਾਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਇਸ ਡੋਰ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਡੋਰ ਨਾਲ ਜਿੱਥੇ ਇਨਸਾਨੀ ਜਾਨਾਂ ਜਾਂਦੀਆਂ ਹਨ ਉੱਥੇ ਜਾਨਵਾਰ ਅਤੇ ਪੰਛੀ ਵੀ ਇਸ ਦਾ ਸ਼ਿਕਾਰ ਹੁੰਦੇ ਹਨ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ, ਮਾਪਿਆਂ ਨੂੰ ਉਨ੍ਹਾਂ ਨੂੰ ਚਾਈਨਾ ਡੋਰ ਨਹੀਂ ਖਰੀਦ ਕੇ ਦੇਣੀ ਚਾਹੀਦੀ ਅਤੇ ਜੇਕਰ ਕੋਈ ਬੱਚਾ ਇਸ ਡੋਰ ਨੂੰ ਘਰ ਲਿਆਉਦਾਂ ਹੈ ਤਾਂ ਉਸ ਨੂੰ ਇਸ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੇਣ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੋਰ ਨੂੰ ਬੰਦ ਕਰਨ ਲਈ ਸਖਤੀ ਵਰਤੀ ਜਾਵੇ। China Door Banned