ਮੁਸਲਮਾਨਾਂ ਨੂੰ ਲੈ ਕੇ ਚੀਨ ਦੀ ਦੋਹਰੀ ਨੀਤੀ ਸ਼ਰਮਨਾਕ: ਪੋਮਪੀਓ

China's Double Policy On Muslims Is Shameful: Pompeo

ਅਮਰੀਕੀ ਵਿਦੇਸ਼ ਮੰਤਰੀ ਨੇ ਲਗਾਈ ਚੀਨ ਨੂੰ ਫਟਕਾਰ

ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪੀਓ ਨੇ ਮੁਸਲਮਾਨਾਂ ਨੂੰ ਲੈ ਕੇ ਦੋਹਰੀ ਨੀਤੀ ਅਪਣਾਉਣ ‘ਤੇ ਚੀਨ ਨੂੰ ਸਖ਼ਤ ਫਟਕਾਰ ਲਗਾਈ ਹੈ। ਸ੍ਰੀ ਪੋਮਪੀਓ ਨੇ ਚੀਨ ਦੀ ਹਿਰਾਸਤ ‘ਚ ਰਹਿ ਚੁੱਕੇ ਉੜਘਰ ਮੁਸਲਮਾਨਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਕਿਹਾ ਕਿ ਚੀਨ ਮੁਸਲਮਾਨਾਂ ਨੂੰ ਲੈ ਕੇ ਦੋਹਰੀ ਨੀਤੀ ਅਪਣਾ ਰਿਹਾ ਹੈ। ਉਹਨਾ ਕਿਹਾ ਕਿ ਚੀਨ ਇੱਕ ਪਾਸੇ ਉੜਗਰ ਮੁਸਲਮਾਨਾਂ ਨੂੰ ਪ੍ਰਤਾੜਿਤ ਕਰ ਰਿਹਾ ਹੈ ਤਾਂ ਦੂਜੇ ਪਾਸੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜਹਰ ਨੂੰ ਸੰਯੁਕਤ ਰਾਸ਼ਟਰ ‘ਚ ਬਚਾਉਣ ਦਾ ਯਤਨ ਕਰ ਰਿਹਾ ਹੈ। ਮਸੂਦ ਅਜਹਰ ਉਹੀ ਅੱਤਵਾਦੀ ਹੈ ਜਿਸ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਹਮਲੇ ਦੀ ਜਿੰਮੇਵਾਰੀ ਲਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।