ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿੰਦਮਬਰਮ ਨੂੰ ਪਿਛਲੇ ਹਫਤੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਇਕੋ ਵਾਰੀ ਕਈ ਝਟਕੇ ਲੱਗੇ। ਸੀਬੀਆਈ ਦੀ ਹਿਰਾਸਤ ਨੂੰ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਜੋ ਸੋਮਵਾਰ ਨੂੰ ਸੁਣਵਾਈ ਲਈ ਲਿਸਟ ‘ਚ ਸ਼ਾਮਿਲ ਨਹੀਂ ਸੀ।
ਚਿੰਦਮਬਰਮ ਦੇ ਵਕੀਲ ਕਪਿਲ ਸਿਬੱਲ ਨਾਲ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਕਿਹਾ ਕਿ ਮੁੱਖ ਜਸਟਿਸ ਰੰਜਨ ਗੋਗੋਈ ਦੇ ਆਦੇਸ਼ ਤੇ ਹੀ ਇਸ ਅਰਜੀ ਦੀ ਸੁਣਵਾਈ ਦੀ ਲਿਸਟ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਚਿੰਦਮਬਰਮ ਨੇ ਸੀਬੀਆਈ ਦੀ ਗ੍ਰਿਫਤਾਰੀ ਤੋਂ ਬਚਣ ਲਈ ਇਕ ਯਾਚਿਕਾ ਦਾਖਿਲ ਕੀਤੀ ਸੀ। ਇਸ ਨੂੰ ਵੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਆਈਐਨਐਕਸ ਮੀਡੀਆ ਕੇਸ ‘ਚ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ‘ਚ ਅਦਾਲਤ ਨੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੋਰਟ ਨੇ ਕਿਹਾ ਕਿ ਗ੍ਰਿਫਤਾਰੀ ਹੋਣ ਤੋਂ ਬਾਅਦ ਚਿੰਦਮਬਰਮ ਦੀ ਯਾਚੀਕਾ ਬੇਕਾਰ ਹੋ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ‘ਚ ਈਡੀ ਦੀ ਗ੍ਰਿਫਤਾਰੀ ਤੋਂ ਬਚਣ ਲਈ ਚਿੰਦਮਬਰਮ ਦੀ ਸੁਣਵਾਈ ਚਲ ਰਹੀ ਹੈ। (Chindambaram)