ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨ,
ਹਿੰਸਾ ਕਿਸੇ ਮਸਲੇ ਦਾ ਹੱਲ ਨਹੀਂ।
ਤਰਸੇਮ ਸਿੰਘ ਬਬਲੀ/ਲਹਿਰਾਗਾਗਾ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੱਤਾ ਦੇ ਨਸ਼ੇ ਵਿੱਚ ਲਿਆਂਦਾ ਗਿਆ ਨਾਗਰਿਕਤਾ ਸੋਧ ਕਾਨੂੰਨ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂਅ ‘ਤੇ ਵੰਡਣ ਵਾਲਾ ਹੈ ਜਿਸ ਨਾਲ ਦੇਸ਼ ਹਰ ਪੱਖੋਂ ਕਮਜ਼ੋਰ ਹੋ ਜਾਵੇਗਾ ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਨੈਸ਼ਨਲ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਨੇ ਹਲਕੇ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਸਰਕਾਰ ਤੇ ਦੇਸ਼ ਚਲਾਉਣਾ ਭਾਜਪਾ ਦੇ ਵੱਸ ਵਿੱਚ ਨਹੀਂ।Citizenship
ਜਿਸਦੇ ਚੱਲਦੇ ਭਾਜਪਾ ਵਾਲੇ ਦੇਸ਼ ਨੂੰ ਧਰਮ ਤੇ ਜਾਤ ਦੇ ਨਾਂਅ ‘ਤੇ ਲੜਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ ਕਾਂਗਰਸ ਨੂੰ ਧਰਮ ਨਿਰਪੱਖ ਪਾਰਟੀ ਕਰਾਰ ਦਿੰਦਿਆਂ ਉਹਨਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਦੇ ਦੰਗੇ, ਫਸਾਦ ਨਹੀਂ ਹੋਏ ‘ਪਰ ਜਦੋਂ ਤੋਂ ਕੇਂਦਰ ‘ਚ ਭਾਜਪਾ ਸੱਤਾ ਵਿੱਚ ਆਈ ਹੈ, ਦੇਸ਼ ਅਸਥਿਰ ਹੋ ਰਿਹਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨ, ਹਿੰਸਾ ਕਿਸੇ ਮਸਲੇ ਦਾ ਹੱਲ ਨਹੀਂ।Citizenship
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਸੋਸ਼ਲ ਮੀਡੀਆ ਆਗੂ ਅਵਤਾਰ ਸਿੰਘ ਗਾਗਾ, ਸੁਨੀਲ ਕੁਮਾਰ ਤੋੜੂ, ਬਿੰਦਰ ਗੋਇਲ, ਸ. ਸਰਦੂਲ ਸਿੰਘ ਰਾਮਗੜ੍ਹ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਦੀਪ ਭੁਟਾਲ, ਰਜਤ ਖੰਨਾ ,ਵਰਿੰਦਰ ਬੰਟੀ ਤੋਂ ਇਲਾਵਾ ਹੋਰ ਵੀ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।