Punjab Government: ਲੁਧਿਆਣਾ (ਜਸਵੀਰ ਸਿੰਘ ਗਹਿਲ)। ਹਲਕਾ ਉੱਤਰੀ ਨੂੰ ਸਿਹਤ ਸਹੂਲਤਾਂ ਦੇ ਖੇਤਰ ’ਚ ਮਜ਼ਬੂਤ ਕਰਨ ਲਈ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਫਲ ਮਿਲਿਆ ਜਦੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਬੱਗਾ ਦੀ ਹਾਜ਼ਰੀ ’ਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਬੱਗਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹਿਯੋਗ ਨਾਲ ਉਨ੍ਹਾਂ ਦਾ ਇੱਕ ਹੋਰ ਸੁਪਨਾ ਪੂਰਾ ਹੋ ਗਿਆ ਹੈ। Punjab Government
ਇਹ ਖਬਰ ਵੀ ਪੜ੍ਹੋ : Punjab: ਲੜਕੀ ਦੇ ਵਿਆਹ ’ਚ ਸ਼ਗਨ ਦੌਰਾਨ ਹੋਇਆ ਹੋਸ਼ ਉਡਾ ਦੇਣ ਵਾਲਾ ਹਾਦਸਾ, ਮੌਕੇ ’ਤੇ ਲੋਕਾਂ ਦਾ ਭਾਰੀ ਇੱਕਠ…
ਇਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬਸੀ ਗੋਗੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਬਲਬੀਰ ਸਿੰਘ ਤੇ ਵਿਧਾਇਕ ਬੱਗਾ ਨੇ ਦੱਸਿਆ ਕਿ ਪਹਿਲੇ ਪੜਾਅ ’ਚ ਇਸ ਹਸਪਤਾਲ ਨੂੰ 10 ਬਿਸਤਰਿਆਂ ਦੀ ਸਹੂਲਤ ਵਜੋਂ ਚਲਾਇਆ ਜਾਵੇਗਾ ਤੇ ਬਾਅਦ ’ਚ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਜਾਵੇਗਾ।
ਇੱਥੇ 2 ਮੈਡੀਕਲ ਅਫ਼ਸਰ, ਨਰਸਾਂ, ਫਾਰਮਾਸਿਸਟ ਸਮੇਤ ਲੋੜੀਂਦਾ ਸਟਾਫ਼ ਨਿਯੁਕਤ ਕੀਤਾ ਗਿਆ ਹੈ। ਬੱਗਾ ਨੇ ਦੱਸਿਆ ਕਿ ਇਹ ਹਸਪਤਾਲ 4.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਤੇ ਇਹ ਉੱਚ ਪੱਧਰੀ ਡਾਕਟਰੀ ਸੇਵਾਵਾਂ ਜਿਵੇਂ ਕਿ ਓਪੀਡੀ, ਐਮਰਜੈਂਸੀ, ਦੰਦਾਂ ਦੀ ਡਾਕਟਰੀ, ਜਣੇਪਾ ਅਤੇ ਬਾਲ ਚਿਕਿਤਸਕ ਸੇਵਾਵਾਂ, ਅੱਖਾਂ ਦੀਆਂ ਸੇਵਾਵਾਂ, ਐਕਸਰੇ ਤੇ ਮੁੱਢਲੇ ਲੈਬ ਟੈਸਟਾਂ ਆਦਿ ਮੁਹੱਈਆ ਕਰਵਾਏਗਾ। ਨੇੜਲੇ ਖੇਤਰ ਪ੍ਰਦਾਨ ਕਰਨਗੇ। ਬੱਗਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਇੱਥੇ ਡਾਇਲਸਿਸ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ। Punjab Government
ਅਗਲੇ ਸਾਲ ਖੁੱਲ੍ਹਣਗੇ 5 ਸਿਹਤ ਕੇਂਦਰ | Punjab Government
ਕੈਬਨਿਟ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਤੱਕ 5 ਸਿਹਤ ਕੇਂਦਰ ਜਨਤਾ ਲਈ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਇਲਾਕੇ ’ਚ ਬਿਹਤਰ ਮੈਡੀਕਲ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਲਈ 17 ਨਵੇਂ ਡਾਕਟਰ ਪਹਿਲਾਂ ਹੀ ਨਿਯੁਕਤ ਕੀਤੇ ਜਾ ਚੁੱਕੇ ਹਨ ਤੇ ਜ਼ਿਲ੍ਹਾ ਹਸਪਤਾਲਾਂ ’ਚ 24 ਘੰਟੇ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।
ਨਵੇਂ ਸਾਲ ’ਚ ਅਤਿ-ਆਧੁਨਿਕ ਮੈਡੀਕਲ ਹਸਪਤਾਲ ’ਚ ਤਬਦੀਲ ਹੋਵੇਗਾ ਸਿਵਲ ਹਸਪਤਾਲ
ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਦੇ ਸੁਪਨੇ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਜਨਵਰੀ 2025 ਤੱਕ ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤ ’ਚ ਤਬਦੀਲ ਕਰ ਦਿੱਤਾ ਜਾਵੇਗਾ, ਜਿਸ ’ਚ ਪ੍ਰਾਈਵੇਟ ਕਾਰਪੋਰੇਟ ਹਸਪਤਾਲਾਂ ਦੇ ਮੁਕਾਬਲੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਸੇਵਾਵਾਂ ਲਈ ਲੋੜੀਂਦੇ ਸਾਜ਼ੋ-ਸਾਮਾਨ, ਦਵਾਈਆਂ ਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਨਾ ਹੈ। ਆਪਣੇ ਸੰਬੋਧਨ ’ਚ ਰਾਜ਼ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਖੇਤਰ ਦੇ ਹਸਪਤਾਲ ਲਈ 10 ਲੱਖ ਰੁਪਏ ਤੇ ਇੱਕ ਨਵੀਂ ਹਾਈਟੈੱਕ ਐਂਬੂਲੈਂਸ ਦੇਣ ਦਾ ਐਲਾਨ ਕੀਤਾ।