
ਸਿਵਲ ਸਰਜਨ ਨੇ ਰਜਿਸਟਰੇਸ਼ਨ ਕਾਊਂਟਰਾਂ ਦੀ ਕੀਤੀ ਚੈਕਿੰਗ | Punjab Health News
Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੋਲ੍ਹਣ ਲਈ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਲਾਜ ਕਰਵਾਉਣ ਲਈ ਆਏ ਮਰੀਜ਼ਾਂ ਦੀ ਰਜਿਸਟਰੇਸ਼ਨ ਸਵੇਰੇ 8.30 ਵਜੇ ਸ਼ੁਰੂ ਕਰ ਦਿੱਤੀ ਗਈ ਜਿਸ ਦੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਚੈਕਿੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ: Punjab Government News: ਪੰਜਾਬ ਸਰਕਾਰ ਦਾ ਔਰਤਾਂ ਤੇ ਬੱਚਿਆਂ ਲਈ ਇੱਕ ਹੋਰ ਉਪਰਾਲਾ, ਇਸ ਤਰ੍ਹਾਂ ਮਿਲੇਗਾ ਲਾਭ, ਮੰਤਰ…
ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਗਰਮੀਆਂ ਦੇ ਸਮੇਂ ਦੌਰਾਨ ਸਵੇਰੇ 7.30 ਵਜੇ ਅਤੇ ਸਰਦੀਆਂ ਦੇ ਸਮੇਂ ਦੌਰਾਨ ਸਵੇਰੇ 8.30 ਵਜੇ ਭਾਵ ਕਿ ਹਸਪਤਾਲਾਂ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਹਸਪਤਾਲਾਂ ਦੇ ਰਜਿਸਟਰੇਸ਼ਨ ਕਾਊਂਟਰ ਖੋਲ੍ਹ ਕੇ ਮਰੀਜ਼ਾਂ ਦੀਆਂ ਪਰਚੀਆ ਬਣਾਉਣੀਆਂ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਕਿ ਡਾਕਟਰਾਂ ਵੱਲੋਂ ਸਹੀ ਸਮੇਂ ’ਤੇ ਓਪੀਡੀ ਸ਼ੁਰੂ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਸਿਹਤ ਮੰਤਰੀ ਅਤੇ ਸਿਹਤ ਡਾਇਰੈਕਟਰ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Punjab Health News